06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਰਕਾਰੀ ਆਈ.ਟੀ.ਆਈਜ਼. ਠੇਕਾ ਮੁਲਾਜ਼ਮ ਯੂਨੀਅਨ ਵਲੋਂ 6 ਨੂੰ ਧਰਨੇ ਦਾ ਐਲਾਨ

ਅਜੀਤ ਡੈਸਕ 04-11-2025
ਮਲੋਟ, 3 ਨਵੰਬਰ (ਪਾਟਿਲ)-ਸਰਕਾਰੀ ਆਈ.ਟੀ.ਆਈਜ਼. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ 6 ਨਵੰਬਰ ਨੂੰ ਤਰਨਤਾਰਨ ਸਾਹਿਬ ਵਿਖੇ ਹੋਣ ਜਾ ਰਹੀ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ, ਜਿਸ 'ਚ ਰੋਸ ਮਾਰਚ ਕਰਕੇ ਸਥਾਨਕ ਲੋਕਾਂ ਨੂੰ ਸਰਕਾਰ ਦੀਆਂ ਮਾੜੀਆਂ ਨੀਤੀਆਂ ਬਾਰੇ ਚਾਨਣਾ ਪਾਇਆ ਜਾਵੇਗਾ | ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਤੇ ਆਰਤੀ ਰਾਣੀ ਮਲੋਟ ਨੇ ਦੱਸਿਆ ਕਿ ਮੀਟਿੰਗ 'ਚ ਸੂਬਾ ਕਮੇਟੀ ਮੈਂਬਰਾਂ ਨੇ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ, ਕਿਉਂਕਿ ਉਹ ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼. ਵਿਚ ਗਰੁੱਪ-ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨ੍ਹਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15 ਹਜ਼ਾਰ ਪ੍ਰਤੀ ਮਹੀਨਾ 'ਤੇ ਆਪਣਾ ਸੋਸ਼ਣ ਕਰਵਾ ਰਹੇ ਹਨ | ਮੰਗਾਂ ਨੂੰ ਲੈ ਕੇ ਉਹ ਬਹੁਤ ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਕੈਬਨਿਟ ਮੰਤਰੀਆਂ ਨੂੰ ਮਿਲ ਚੁੱਕੇ ਹਨ, ਪਰ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦਾ ਮਸਲਾ ਹੱਲ ਨਹੀਂ ਕਰਦੀ ਤਾਂ ਇਹ ਇਕ ਦਿਨ ਦਾ ਧਰਨਾ ਪੱਕੇ ਮੋਰਚੇ ਵਿਚ ਤਬਦੀਲ ਕੀਤਾ ਜਾਵੇਗਾ |
ਪਿਛਲੀ ਖ਼ਬਰ ਮਜ਼ਦੂਰਾਂ ਨੇ ਅਨਾਜ ਮੰਡੀ ਦਾ ਕੰਮ ਕੀਤਾ ਬੰਦ ਅਗਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਤੇ ਸ਼ੇਰ ਸਿੰਘ ਮੰਡਵਾਲਾ ਦੇ ਜਨਰਲ ਸਕੱਤਰ ਬਣਨ 'ਤੇ ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।