06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੱਲ੍ਹ ਆਂਡੇ, ਮੀਟ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਅਜੀਤ ਡੈਸਕ 04-11-2025
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 5 ਨਵੰਬਰ 2025 ਨੂੰ (ਇਕ ਦਿਨ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਆਂਡੇ, ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ਗੁਰਪੁਰਬ ਦੇ ਮੱਦੇਨਜ਼ਰ ਕੋਟਕਪੂਰਾ ਰੋਡ 'ਤੇ ਲਗਾਏ ਜਾਣ ਵਾਲੇ ਲੰਗਰ ਦੇ ਪ੍ਰਬੰਧਕਾਂ ਦੀ ਲਿਖ਼ਤੀ ਬੇਨਤੀ 'ਤੇ ਜਾਰੀ ਕੀਤੇ ਗਏ ਹਨ | ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮਜ਼ਦੂਰਾਂ ਨੇ ਅਨਾਜ ਮੰਡੀ ਦਾ ਕੰਮ ਕੀਤਾ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।