06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 04-11-2025
ਮਲੋਟ, 3 ਨਵੰਬਰ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ ਮਲੋਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਪਾਲਕੀ ਸਾਹਿਬ ਦੀ ਪੰਜ ਪਿਆਰਿਆਂ ਵਲੋਂ ਅਗਵਾਈ ਕੀਤੀ ਗਈ | ਪ੍ਰਬੰਧਕਾਂ ਨੇ ਦੱਸਿਆ ਕਿ ਪਾਲਕੀ ਸਾਹਿਬ ਨਗਰ ਕੀਰਤਨ ਦੀ ਰਵਾਨਗੀ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਤੋਂ ਹੋਈ | ਦਲੇਰ ਖ਼ਾਲਸਾ ਗਤਕੇ ਗਰੁੱਪ ਨਵਾਂ ਸ਼ਹਿਰ ਵਲੋਂ ਗੱਤਕੇ ਦੇ ਜੌਹਰ ਵਿਖਾਏ ਗਏ | ਨਗਰ ਕੀਰਤਨ ਸ਼ਹਿਰ ਦੇ ਮੇਨ ਬਾਜ਼ਾਰ, ਗੁਰਦੁਆਰਾ ਰੋਡ, ਜੀ.ਟੀ. ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਸਮਾਪਤ ਹੋਇਆ | ਇਸ ਮੌਕੇ ਵੱਖ-ਵੱਖ ਸਕੂਲੀ ਬੱਚਿਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਵੱਖ-ਵੱਖ ਬਾਜ਼ਾਰਾਂ ਵਿਚ ਚਾਹ, ਬਿਸਕੁਟ, ਕਰੀਮਰੋਲ, ਸੈਂਡਵਿਚ, ਫ਼ਲ ਆਦਿ ਦੇ ਲੰਗਰ ਲਗਾਏ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਨੇ ਨਗਰ ਕੀਰਤਨ 'ਚ ਹਾਜ਼ਰੀ ਲਗਵਾਈ |
ਪਿਛਲੀ ਖ਼ਬਰ ਸੀ.ਜੀ.ਐੱਮ. ਕਾਲਜ ਮੋਹਲਾਂ ਨੇ ਯੂਥ ਫੈਸਟੀਵਲ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੱਲ੍ਹ ਆਂਡੇ, ਮੀਟ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।