06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸੀ.ਜੀ.ਐੱਮ. ਕਾਲਜ ਮੋਹਲਾਂ ਨੇ ਯੂਥ ਫੈਸਟੀਵਲ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 04-11-2025
ਮਲੋਟ, 3 ਨਵੰਬਰ (ਪਾਟਿਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਵਿਚ ਸੀ.ਜੀ.ਐੱਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਵੱਡੀਆਂ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਵੱਖ-ਵੱਖ ਆਈਟਮਾਂ 'ਚ ਹਿੱਸਾ ਲੈਂਦੇ ਹੋਏ ਵਿਦਿਆਰਥੀਆਂ ਨੇ ਫੋਕ ਆਰਕੈਸਟਰਾਂ ਪਹਿਲਾ ਸਥਾਨ, ਵਾਰ ਗਾਇਨ ਮੁਕਾਬਲੇ 'ਚ ਵੀ ਪਹਿਲਾ ਸਥਾਨ ਹਾਸਿਲ ਕੀਤਾ | ਫੋਕ ਸਾਜ ਸੂਰੰਗੀ ਵਿਚ ਗੁਰਬਖ਼ਸ਼ ਸਿੰਘ ਨੇ ਪਹਿਲਾ ਸਥਾਨ, ਲੋਕ ਗੀਤ ਵਿਚ ਮਹਿਕਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਗਰੁੱਪ ਗੀਤ, ਗ਼ਜ਼ਲ, ਕਲੀ ਗਾਇਨ ਅਤੇ ਰੱਸਾ ਵੱਟਣਾ ਵਿਚ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਹੀ ਵਿਅਕਤੀਗਤ ਇਨਾਮਾਂ ਵਿਚ ਵੀ ਫੋਕ ਆਰਕੈਸਟਰਾਂ 'ਚ ਗੁਰਵੀਰ ਸਿੰਘ ਨੇ ਪਹਿਲਾ ਤੇ ਗਰੁੱਪ ਗੀਤ 'ਚ ਬਾਦਸ਼ਾਹ ਖਾਨ ਨੇ ਦੂਜਾ ਸਥਾਨ ਹਾਸਿਲ ਕੀਤਾ | ਸੀ.ਜੀ.ਐੱਮ. ਕਾਲਜ ਦੇ ਚੇਅਰਮੈਨ ਸਤਪਾਲ ਮੋਹਲਾਂ ਨੇ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀ ਬਹੁਪੱਖੀ ਸ਼ਖ਼ਸੀਅਤ ਦੇ ਵਿਕਾਸ ਲਈ ਬਹੁਤ ਜ਼ਰੂਰੀ ਹਨ | ਪਿ੍ੰਸੀਪਲ ਡਾ. ਬਲਜੀਤ ਸਿੰਘ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਗਵਾਈ ਕਰਨ ਵਾਲੇ ਅਧਿਆਪਕ ਪ੍ਰੋ. ਗਗਨਦੀਪ ਸਿੰਘ ਕਾਲਜ ਨੋਡਲ ਇੰਚਾਰਜ ਤੇ ਪ੍ਰੋ. ਗੁਰਨੇਕ ਸਿੰਘ ਸੰਗੀਤ ਇੰਚਾਰਜ ਨੂੰ ਵਧਾਈ ਦਿੱਤੀ | ਕਾਲਜ ਮੈਨੇਜਮੈਂਟ ਕਮੇਟੀ ਮੈਂਬਰ ਨਵਜੀਤ ਮੋਹਲਾਂ, ਜਗਤਾਰ ਬਰਾੜ ਤੇ ਰਾਜ ਕੁਮਾਰ ਨੇ ਇਸ ਦੀ ਸ਼ਲਾਘਾ ਕੀਤੀ | ਵਿਦਿਆਰਥੀਆਂ ਦੀਆਂ ਤਿਆਰੀਆਂ ਕਰਵਾਉਣ 'ਚ ਪ੍ਰੋ. ਮਨਦੀਪ ਕੌਰ, ਪ੍ਰੋ. ਪਿ੍ਅੰਕਾ ਰਾਣੀ, ਪ੍ਰੋ. ਸੁਮਨ ਗਾਂਧੀ, ਪ੍ਰੋ. ਈਸ਼ਾ, ਪ੍ਰੋ. ਸਿੰਮੀਪ੍ਰੀਤ ਕੌਰ, ਨਿਰਮਲ ਕੌਰ, ਪ੍ਰੋ. ਸਤਵੀਰ ਕੌਰ, ਪ੍ਰੋ. ਜਗਮੀਤ ਸਿੰਘ, ਪ੍ਰੋ. ਜਰਮਨਵੀਰ ਸਿੰਘ, ਪ੍ਰੋ. ਪਵਨਪ੍ਰੀਤ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ |੍ਰ
ਪਿਛਲੀ ਖ਼ਬਰ ਮਜ਼ਦੂਰਾਂ ਨੇ ਅਨਾਜ ਮੰਡੀ ਦਾ ਕੰਮ ਕੀਤਾ ਬੰਦ ਅਗਲੀ ਖ਼ਬਰ ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।