06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਤਰਨ ਤਾਰਨ ਵਿਖੇ ਰੋਸ ਮਾਰਚ 7 ਨੂੰ

ਅਜੀਤ ਡੈਸਕ 04-11-2025
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਰੋਸ ਵਿਚ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੇ ਸੂਬਾ ਬਾਡੀ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਤਰਨ ਤਾਰਨ ਹਲਕੇ ਅੰਦਰ ਹੋ ਰਹੀ ਜ਼ਿਮਨੀ ਚੋਣ ਦੌਰਾਨ ਸਰਕਾਰ ਦੇ ਖ਼ਿਲਾਫ਼ ਤਰਨ ਤਾਰਨ ਹਲਕੇ ਤੇ ਪਿੰਡਾਂ ਵਿਚ ਰੋਸ ਮਾਰਚ 7 ਨਵੰਬਰ ਨੂੰ ਕੀਤਾ ਜਾਵੇਗਾ ਤੇ ਇਸ ਦਿਨ ਸਮੂਹ ਕਲੈਰੀਕਲ ਕਾਮਾ ਸਮੂਹਿਕ ਛੁੱਟੀ 'ਤੇ ਰਹੇਗਾ | ਇਸ ਸਬੰਧੀ ਯੂਨੀਅਨ ਦੇ ਸੂਬਾ ਚੇਅਰਮੈਨ ਰਘਬੀਰ ਸਿੰਘ ਬਡਵਾਲ, ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਤੇ ਬਿਕਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਇਕਾਈ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਤੇ ਬਕਾਇਆ ਰਹਿੰਦੀਆਂ ਮੰਗਾਂ ਨੂੰ ਨਾ ਮੰਨਣ ਕਰਕੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਕਤ ਆਗੂਆਂ ਦੱਸਿਆ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ, ਜਿਸ ਕਾਰਨ ਤਰਨ ਤਾਰਨ ਵਿਚ ਰੋਸ ਰੈਲੀ ਕੀਤੀ ਜਾਵੇਗੀ |
ਪਿਛਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਦਾ ਸੰਗਤ ਵਲੋਂ ਥਾਂ-ਥਾਂ ਭਰਵਾਂ ਸਵਾਗਤ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਦੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਰੇਲਵੇ ਸਟੇਸ਼ਨ ਦਾ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।