06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ

ਅਜੀਤ ਡੈਸਕ 04-11-2025
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਯਾਦਵਿੰਦਰ ਸਿੰਘ ਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਵਲੋਂ ਨਿਭਾਈ ਗਈ | ਖੇਡਾਂ ਦੇ ਜ਼ਿਲ੍ਹਾ ਕਨਵੀਨਰ ਬੀ.ਪੀ.ਈ.ਓ. ਜਗਦੀਪ ਸਿੰਘ ਨੇ ਦੱਸਿਆ ਕਿ ਖੇਡਾਂ ਦੇ ਪਹਿਲੇ ਦਿਨ ਲੜਕਿਆਂ, ਦੂਜੇ ਦਿਨ ਲੜਕੀਆਂ ਤੇ ਤੀਜੇ ਦਿਨ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਗਏ | ਕਬੱਡੀ ਨੈਸ਼ਨਲ ਸਟਾਈਲ, ਖੋ-ਖੋ, ਹੈਂਡਬਾਲ, ਫ਼ੁੱਟਬਾਲ, ਕੁਸ਼ਤੀ, ਸ਼ਤਰੰਜ ਅਤੇ ਯੋਗਾ ਆਦਿ ਦੇ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਪਰਗਟ ਸਿੰਘ ਜੰਬਰ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਨੂੰ ਕਰਵਾਉਣ ਵਿਚ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਬੀ.ਪੀ.ਈ.ਓ. ਬਲਵਿੰਦਰ ਸਿੰਘ, ਯਸ਼ਪਾਲ ਸਿੰਘ, ਮਨੋਜ ਕੁਮਾਰ, ਗੁਰਪ੍ਰੀਤ ਸਿੰਘ ਸੰਧੂ, ਰਜਿੰਦਰ ਸਿੰਘ, ਹਰਨੇਕ ਸਿੰਘ, ਸੰਜੀਵ ਕੁਮਾਰ, ਅਸ਼ੋਕ ਸ਼ਰਮਾ, ਰਾਜਪਾਲ ਸਿੰਘ, ਧਰਮਿੰਦਰ ਸਿੰਘ, ਮਮਤਾ ਰਾਣੀ, ਪੁਸ਼ਪਾ ਸੱਚਦੇਵਾ, ਰਾਜਵੀਰ ਕੌਰ, ਹਰਨੇਕ ਸਿੰਘ, ਬਲਜਿੰਦਰ ਸਿੰਘ, ਅਜੀਤਪਾਲ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ ਭਲਾਈਆਣਾ ਆਦਿ ਨੇ ਸਹਿਯੋਗ ਦਿੱਤਾ | ਸੋਨੀ ਬਾਬਾ ਸੇਵਾ ਆਸ਼ਰਮ ਦੇ ਪ੍ਰਬੰਧਕ ਗੁਰਪ੍ਰੀਤ ਸਿੰਘ ਸੋਨੀ ਵਲੋਂ ਖਿਡਾਰੀਆਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਨਵਦੀਪ ਸਿੰਘ ਸੁੱਖੀ ਤੇ ਗੁਰਪ੍ਰੀਤ ਸਿੰਘ ਨੇ ਨਿਭਾਈ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।