06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਬੇਸਹਾਰਾ ਪਸ਼ੂਆਂ ਦਾ ਹੱਲ ਕਰਨ ਦੀ ਮੰਗ

ਅਜੀਤ ਡੈਸਕ 04-11-2025
ਮਲੋਟ, 3 ਨਵੰਬਰ (ਪਾਟਿਲ)-ਮਲੋਟ ਸ਼ਹਿਰ ਵਿਚ ਬੇਸਹਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਹਰ ਰੋਜ਼ ਹੀ ਕੋਈ ਨਾ ਕੋਈ ਇਨ੍ਹਾਂ ਪਸ਼ੂਆਂ ਕਰਕੇ ਘਟਨਾ ਵਾਪਰਦੀ ਰਹਿੰਦੀ ਹੈ | ਇਸ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਮੂਹ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਵਲੋਂ ਪਸ਼ੂਆਂ ਦੇ ਢੁਕਵੇਂ ਹੱਲ ਲਈ ਨਵ-ਨਿਯੁਕਤ ਐੱਸ.ਡੀ.ਐੱਮ. ਜੁਗਰਾਜ ਸਿੰਘ ਕਾਹਲੋਂ ਨਾਲ ਸੰਪਰਕ ਕੀਤਾ ਗਿਆ | ਡਾ. ਗਿੱਲ ਵਲੋਂ ਐੱਸ.ਡੀ.ਐੱਮ. ਨੂੰ ਦੱਸਿਆ ਗਿਆ ਕਿ ਸ਼ਹਿਰ ਵਾਸੀਆਂ ਨੂੰ ਬੇਸਹਾਰਾ ਪਸ਼ੂਆਂ ਦੀ ਬਹੁਤ ਭਾਰੀ ਮੁਸ਼ਕਿਲ ਆ ਰਹੀ ਹੈ | ਕਈ ਕੀਮਤੀ ਮਨੁੱਖੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ | ਐੱਸ.ਡੀ.ਐੱਮ. ਨੇ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਵਲੋਂ ਜਲਦੀ ਹੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਡਾ. ਗਿੱਲ ਨੇ ਹਲਕਾ ਵਿਧਾਇਕਾ ਤੇ ਕੈਬਨਿਟ ਮੰਡਰੀ ਡਾ. ਬਲਜੀਤ ਕੌਰ ਤੋਂ ਮੰਗ ਕੀਤੀ ਗਈ ਕਿ ਬੇਸਹਾਰਾ ਪਸ਼ੂਆਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ, ਨਹੀਂ ਤਾਂ ਸਿਟੀ ਵਿਕਾਸ ਮੰਚ ਵਲੋਂ ਸੰਘਰਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਮਨਦੀਪ ਸਿੰਘ ਮਨੀ ਭੰਗਚੜ੍ਹੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।