06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਬਾਬਾ ਨਾਮਦੇਵ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 04-11-2025
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 755ਵਾਂ ਆਗਮਨ ਪੁਰਬ ਭਗਤ ਨਾਮਦੇਵ ਸਭਾ ਸੁਸਾਇਟੀ ਤੇ ਸਮੂਹ ਸਾਧ ਸੰਗਤ ਵਲੋਂ ਸ਼ਰਧਾ ਤੇ ਧੂਮਧਾਮ ਨਾਲ ਸਥਾਨਕ ਗੁਰਦੁਆਰਾ ਸਾਹਿਬ, ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ ਵਿਖੇ ਮਨਾਇਆ ਗਿਆ¢ ਇਸ ਆਗਮਨ ਪੁਰਬ ਦੀ ਖ਼ੁਸ਼ੀ ਵਿਚ 8 ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕੀਤੇ ਗਏ, ਪਹਿਲੇ ਦਿਨ ਹੋਮੀਓਪੈਥਿਕ ਤੇ ਦੰਦਾਂ ਦੀ ਜਾਂਚ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਦੂਜੇ ਦਿਨ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ, ਦੁਪਹਿਰੇ ਬਚਿਆਂ ਦੇ ਸੀਨੀਅਰ ਅਤੇ ਜੂਨੀਅਰ ਗਰੁੱਪ ਵਿਚ ਸੰੁਦਰ ਲਿਖਾਈ ਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ ਗਏ, ਮਾਸਟਰ ਸੋਹਨ ਸਿੰਘ ਅਤੇ ਮਾਸਟਰ ਪ੍ਰੀਤ ਭਗਵਾਨ ਸਿੰਘ ਬਤੌਰ ਮੁੱਖ ਮਹਿਮਾਨ ਹਾਜ਼ਰੀ ਭਰੀ ਅਤੇ ਜੱਜਮੈਂਟ ਦੀ ਭੂਮਿਕਾ ਵੀ ਨਿਭਾਈ | ਤੀਜੇ ਦਿਨ ਜਿਥੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਥੇ ਹੀ ਗੁਰੂ ਘਰ ਦੇ ਕੀਰਤਨੀਏ ਭਾਈ ਗਗਨਪ੍ਰੀਤ ਸਿੰਘ ਜੀ ਹਜ਼ੂਰੀ ਰਾਗੀ ਜਥਾ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ¢ ਮੰਚ ਸੰਚਾਲਨ ਜਗਦੇਵ ਸਿੰਘ ਸੇਵਾ ਮੁਕਤ ਲੈਕਚਰਾਰ ਨੇ ਕੀਤਾ | ਇਸ ਮÏਕੇ ਬਾਬਾ ਨਾਮਦੇਵ ਬਲੱਡ ਡੋਨਰਜ਼ ਕਲੱਬ ਵਲੋਂ ਸਵੈ-ਇੱਛਕ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ¢ ਸਮਾਪਤੀ ਮÏਕੇ ਸਭਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਵਲੋਂ ਇਲਾਕੇ ਦੀਆਂ ਨਾਮਵਰ ਰਾਜਨੀਤਿਕ ਸ਼ਖ਼ਸੀਅਤਾਂ, ਧਾਰਮਿਕ ਆਗੂ, ਜਥੇਬੰਦੀਆਂ, ਕਲੱਬਾਂ ਤੇ ਸਮੁੱਚੀ ਸਾਧ ਸੰਗਤ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਆਗਮਨ ਪੁਰਬ 'ਚ ਆਪਣਾ ਪੂਰਨ ਸਹਿਯੋਗ ਦਿੱਤਾ¢
ਪਿਛਲੀ ਖ਼ਬਰ ਪੰਜਾਬ ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ 6 ਨੂੰ ਤਲਬ ਅਗਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਮਨਦੀਪ ਸਿੰਘ ਮਨੀ ਭੰਗਚੜ੍ਹੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।