ਬਾਜਾਖਾਨਾ, 5 ਨਵੰਬਰ (ਜਗਦੀਪ ਸਿੰਘ ਗਿੱਲ)-ਪਿੰਡ ਬਾਜਾਖਾਨਾ ਦੇ ਸਕੂਲਾਂ ਵਿਚ ਹੱਥਾਂ ਨੂੰ ਸਾਫ ਰੱਖਣ ਅਤੇ ਸੰਤੁਲਿਤ ਖੁਰਾਕ ਸਬੰਧੀ ਸਿਹਤ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਏ.ਐਮ.ਓ ਡਾ. ਸਨਮੀਤ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਵਿਕਾਸ ਲਈ ਜ਼ਰੂਰੀ ਹੈ ਕਿ ਸਾਫ ਸਫਾਈ ਵੱਲ ਧਿਆਨ ਦਿੱਤਾ ਜਾਵੇ ਅਤੇ ਵਿਸ਼ੇਸ਼ ਕਰਕੇ ਹੱਥਾਂ ਦੇ ਸਾਫ਼ ਹੋਣ ਸਬੰਧੀ ਧਿਆਨ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਹੱਥਾਂ ਦੇ ਗੰਦੇ ਹੋਣ ਕਰਕੇ ਕਈ ਪ੍ਰਕਾਰ ਦੀ ਬਿਮਾਰੀਆਂ ਲੱਗ ਜਾਂਦੀਆਂ ਹਨ | ਉਨ੍ਹਾਂ ਬੱਚਿਆਂ ਨੂੰ ਹੱਥ ਧੋਣ ਦੇ ਸਹੀ ਤਰੀਕਿਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ | ਉਨ੍ਹਾਂ ਬੱਚਿਆਂ ਨੂੰ ਹਮੇਸ਼ਾ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਖਾਣ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਕਦੇ ਵੀ ਸਵੇਰ ਵੇਲੇ ਘਰੋਂ ਬਿਨਾਂ ਕੁਝ ਖਾਧੇ ਖਾਲੀ ਪੇਟ ਸਕੂਲ ਨਹੀਂ ਆਉਣਾ ਚਾਹੀਦਾ ਬਲਕਿ ਹਰ ਰੋਜ ਨਾਸ਼ਤਾ ਕਰਕੇ ਹੀ ਸਕੂਲ ਆਉਣਾ ਚਾਹੀਦਾ ਹੈ | ਬੀ ਈ ਈ ਫਲੈਗ ਚਾਵਲਾ ਅਤੇ ਫਾਰਮੇਸੀ ਅਫਸਰ ਪਰਮਿੰਦਰ ਸਿੰਘ ਨੇ ਬੱਚਿਆਂ ਨੂੰ ਨਿੱਜੀ ਸਾਫ ਸਫਾਈ ਬਾਰੇ ਦੱਸਦੇ ਹੋਏ ਕਿਹਾ ਕਿ ਹਮੇਸ਼ਾ ਨਹੁੰ ਕੱਟ ਕੇ ਰੱਖਣੇ ਚਾਹੀਦੇ ਹਨ | ਇਸ ਮੌਕੇ ਸਮੂਹ ਅਧਿਆਪਕ ਆਦਿ ਹਾਜ਼ਰ ਸਨ |