ਜੈਤੋ, 5 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਪ੍ਰੀ-ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ | ਬੱਚਿਆਂ ਨੇ ਗੁਰਬਾਣੀ ਦਾ ਪਾਠ ਤੇ 'ਗੁਰੂ ਸ਼ਬਦ' ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਯਾਦ ਕੀਤਾ | ਸਕੂਲ ਦਾ ਪੂਰਾ ਮਾਹੌਲ ਭਗਤੀ ਤੇ ਸ਼ਰਧਾ ਨਾਲ ਭਰਿਆ ਰਿਹਾ | ਅਧਿਆਪਕਾਵਾਂ ਨੇ ਗੁਰਬਾਣੀ ਦਾ ਪਾਠ ਕੀਤਾ ਤੇ ਸਿੱਖ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਦਾ ਪਾਠ ਕੀਤਾ | ਸਕੂਲ ਦੇ ਪਿ੍ੰਸੀਪਲ ਅਮਿਤ ਪਾਠਕ ਨੇ ਬੱਚਿਆਂ ਦਾ ਹੌਂਸਲਾ ਵਧਾਇਆ ਤੇ ਉਨ੍ਹਾਂ ਵਲੋਂ ਬਣਾਈਆਂ ਗਈਆਂ ਸੁੰਦਰ ਕਲਾਂ ਕਿ੍ਤੀਆਂ ਤੇ ਚਿੱਤਰਾਂ ਦਾ ਨਿਰੀਖਣ ਕੀਤਾ |