11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪਿੰਡ ਰੋੜੀਕਪੂਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਅਜੀਤ ਡੈਸਕ 06-11-2025
ਜੈਤੋ, 5 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਸਿੱਖ ਧਰਮ ਦੇ ਸੰਸਥਾਪਕ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੇੜਲੇ ਪਿੰਡ ਰੋੜੀਕਪੂਰਾ ਦੇ ਅੰਦਰਲੇ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ, ਭਗਤੀ ਤੇ ਸ਼ਾਨ ਨਾਲ ਮਨਾਇਆ ਗਿਆ | ਪਿੰਡ ਵਾਸੀਆਂ ਨੇ ਧਾਰਮਿਕ ਜੋਸ਼ ਨਾਲ ਸਮਾਗਮ ਵਿਚ ਭਾਗ ਲਿਆ ਅਤੇ ਗੁਰਬਾਣੀ ਦੇ ਸੁਰਾਂ ਨਾਲ ਸਾਰਾ ਮਾਹੌਲ ਨਾਨਕ ਨਾਮ ਨਾਲ ਗੂੰਜ ਰਿਹਾ ਸੀ | ਇਸ ਪਵਿੱਤਰ ਅਵਸਰ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸਮਾਜ ਸੇਵੀ ਡਾ. ਜਲੰਧਰ ਸਿੰਘ ਵਲੋਂ ਸੰਗਤ ਨੂੰ ਗੁਰੂ ਦੇ ਉਪਦੇਸ਼ਾਂ ਨਾਲ ਜੋੜਿਆ | ਗੁਰਮਤਿ ਵਿਚਾਰਾਂ ਦੌਰਾਨ ਪ੍ਰਵਚਕਾਂ ਨੇ ਗੁਰੂ ਨਾਨਕ ਦੇਵ ਜੀ ਦੇ ਸੱਚ, ਸੇਵਾ, ਤੇ ਸਿਮਰਨ ਵਾਲੇ ਜੀਵਨ ਮਾਰਗ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਪਿੰਡ ਵਾਸੀਆਂ ਸਮੇਤ ਦੂਰ-ਦੂਰ ਤੋਂ ਆਈਆਂ ਸੰਗਤਾਂ ਨੇ ਪ੍ਰਸਾਦ ਛਕਿਆ | ਪਿੰਡ ਦੇ ਨੌਜਵਾਨਾਂ ਤੇ ਬੱਚਿਆਂ ਵਲੋਂ ਧਾਰਮਿਕ ਕਵਿਤਾ ਤੇ ਸ਼ਬਦ ਗਾਇਨ ਦੀਆਂ ਪ੍ਰਸਤੁਤੀਆਂ ਨੇ ਸਮਾਗਮ ਦੀ ਰੌਣਕ ਹੋਰ ਵਧਾ ਦਿੱਤੀ | ਸਮਾਗਮ ਦੇ ਅੰਤ 'ਚ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਹੈੱਡ ਗ੍ਰੰਥੀ ਰਣਜੀਤ ਸਿੰਘ ਰੋੜੀਕਪੂਰਾ ਵਲੋਂ ਅਰਦਾਸ ਕੀਤੀ ਗਈ, ਜਿਸ ਵਿਚ ਸਮੂਹ ਸੰਗਤ ਨੇ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਚੱਲਣ, ਆਪਸੀ ਪ੍ਰੇਮ, ਏਕਤਾ ਤੇ ਅਮਨ-ਚੈਨ ਲਈ ਅਰਦਾਸ ਕੀਤੀ | ਇਸ ਮੌਕੇ ਵਿਧਾਇਕ ਅਮੋਲਕ ਸਿੰਘ, ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ, ਅਰਵਿੰਦਰ ਸਿੰਘ ਬਿੰਦਰ ਬਰਾੜ ਸਰਪੰਚ ਗੁਲਾਬਗੜ੍ਹ (ਰੋੜੀਕਪੂਰਾ), ਜਸਕਰਨ ਸਿੰਘ ਬਰਾੜ ਸਰਪੰਚ ਨਵਾਂ ਰੋੜੀਕਪੂਰਾ, ਕੁਲਵੰਤ ਸਿੰਘ ਬਰਾੜ ਸਾਬਕਾ ਸਰਪੰਚ, ਗੁਰਮੇਲ ਸਿੰਘ ਬਰਾੜ ਸਾਬਕਾ ਸਰਪੰਚ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਬਲਕਰਨ ਸਿੰਘ ਬਰਾੜ, ਜੰਗੀਰ ਸਿੰਘ ਢਿੱਲੋਂ ਖ਼ਾਲਸਾ, ਲਖਵਿੰਦਰ ਸਿੰਘ ਭਗਤ, ਵੀਰਪਾਲ ਸ਼ਰਮਾ ਰੋੜੀਕਪੂਰਾ, ਕੁਲਵਿੰਦਰ ਸਿੰਘ ਕਟਾਰੀਆ, ਗਿਵਨਜੋਤ ਸਿੰਘ ਬਰਾੜ, ਗੁਰੀ ਬਰਾੜ ਰੋੜੀਕਪੂਰਾ, ਸ਼ਮਿੰਦਰ ਸਿੰਘ ਸ਼ੋਮੀ ਅਰੋੜਾ, ਰਛਪਾਲ ਹੈਪੀ ਸ਼ਰਮਾ, ਤਾਰਾ ਸਿੰਘ ਬਰਾੜ, ਪੱਪੀ ਸੇਠ ਰੋੜੀਕਪੂਰਾ, ਨਰਿੰਦਰ ਸਿੰਘ ਰਿੱਪੀ ਅਰੋੜਾ, ਸ਼ਮਿੰਦਰ ਸਿੰਘ ਢਿੱਲੋਂ, ਨੱਥਾ ਸਿੰਘ ਰੋੜੀਕਪੂਰਾ, ਮਲਕੀਤ ਸਿੰਘ ਬਰਾੜ, ਦਰਸ਼ਨ ਸਿੰਘ ਬਰਾੜ, ਸਿਕੰਦਰ ਸਿੰਘ ਭੁੱਲਰ, ਬਲਦੇਵ ਸਿੰਘ ਡਿੰਗੀ ਵਾਲੇ, ਸੰਤਾ ਸਿੰਘ, ਜਗਸੀਰ ਸਿੰਘ, ਬਲਵੀਰ ਸਿੰਘ ਵੜਿੰਗ, ਕੁਲਬੀਰ ਸਿੰਘ, ਗੁਰਮੇਲ ਸਿੰਘ ਬਰਾੜ, ਡਾ. ਪਾਲ ਸਿੰਘ, ਡਾ. ਗੁਰਚਰਨ ਸਿੰਘ, ਬਲਕਰਨ ਸਿੰਘ, ਕੇਵਲ ਸਿੰਘ, ਕਾਲਾ ਸਿੰਘ ਢਿੱਲੋਂ, ਸੁਖਪ੍ਰੀਤ ਸਿੰਘ ਸੁੱਖਾ ਬਰਾੜ, ਮਨਪ੍ਰੀਤ ਸਿੰਘ ਮੰਨਾ ਪੰਚ, ਜਸਵੰਤ ਸਿੰਘ ਬਿੱਟੂ ਪੰਚ, ਰਾਜਾ ਵੜਿੰਗ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਆਖ਼ਰ ਵੀ.ਵੀ.ਆਈ.ਪੀ. ਰੋਡ ਮਾਨਸਾ ਦੀ ਸੁਣੀ ਗਈ... <br/> ਅਗਲੀ ਖ਼ਬਰ ਸੂਬਾ ਸਿੰਘ ਬਾਦਲ ਨੇ ਕਾਂਗਰਸ ਪੰਜਾਬ ਪ੍ਰਧਾਨ ਦੀ ਭਾਸ਼ਾ ਦੀ ਸਖ਼ਤ ਕੀਤੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।