11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਆਰੀਅਨ ਪਬਲਿਕ ਸਕੂਲ ਵਿਖੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 06-11-2025
ਗਿੱਦੜਬਾਹਾ, 5 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਅੱਜ ਆਰੀਅਨ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਵਿਚ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਸੰਗਤਾਂ ਨੇ ਸੇਵਾ ਭਾਵਨਾ ਭਾਗ ਲਿਆ | ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ 'ਤੇ ਆਧਾਰਿਤ ਸ਼ਬਦ ਕੀਰਤਨ, ਕਵਿਤਾ ਪਾਠ, ਭਾਸ਼ਣ ਅਤੇ ਕਵਿਸ਼ਰੀ ਰਾਹੀਂ ਗੁਰੂ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸਕੂਲ ਦੇ ਪ੍ਰਧਾਨ ਦੀਪਕ ਗੋਇਲ ਨੇ ਵਿਦਿਆਰਥੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰਸੀਪਲ ਸੁਚਾਰਿਤਾ ਗਰਗ, ਪ੍ਰਧਾਨ ਦੀਪਕ ਗੋਇਲ, ਸਕੱਤਰ ਸੁਭਾਸ਼ ਗਰਗ, ਖ਼ਜ਼ਾਨਚੀ ਅਮਿਤ ਬਾਂਸਲ ਜੇ.ਪੀ. ਆਦਿ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ ਅਗਲੀ ਖ਼ਬਰ ਜ਼ਿਲ੍ਹੇ ਭਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556 ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।