12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੰਯੁਕਤ ਕਿਸਾਨ ਮੋਰਚੇ ਵਲੋਂ ਮੁੱਖ ਮੰਤਰੀ ਦੇ ਨਾਂਅ ਦਿੱਤਾ ਗਿਆ ਮੰਗ ਪੱਤਰ

ਅਜੀਤ ਡੈਸਕ 06-11-2025
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਵਲੋਂ ਮੀਟਿੰਗ ਕਰਨ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਵੱਖ-ਵੱਖ ਆਗੂਆਂ ਨੇ ਇਹ ਮੰਗ ਪੱਤਰ ਮੁੱਖ ਮੰਤਰੀ ਖੇਤਰੀ ਦਫ਼ਤਰ ਦੇ ਇੰਚਾਰਜ ਆਈ.ਏ.ਐੱਸ. ਸਿਵਾਸ ਅਸਥਾਨਾ ਨੂੰ ਸੌਂਪਿਆ ਗਿਆ | ਇਸ ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਵੱਖ-ਵੱਖ ਬਿਮਾਰੀਆਂ ਕਾਰਨ ਝੋਨੇ ਦੇ ਘਟੇ ਝਾੜ ਦੀ ਪੂਰਤੀ ਲਈ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ, ਨੈਸ਼ਨਲ ਗ੍ਰੀਨ ਟਿ੍ਬਿਊਨਲ ਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਦੇ ਨਿਪਟਾਰੇ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਮਸ਼ੀਨਰੀ ਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇ, ਇਹ ਸਹਾਇਤਾ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਜਾਂ 7000 ਰੁਪਏ ਪ੍ਰਤੀ ਏਕੜ ਨਗਦ ਦਿੱਤੀ ਜਾਵੇ, ਡੀ.ਏ.ਪੀ. ਖ਼ਾਦ ਦੀ ਸਪਲਾਈ ਯਕੀਨੀ ਬਣਾਈ ਜਾਵੇ, ਯੂਰੀਆ ਤੇ ਡੀ.ਏ.ਪੀ. ਖ਼ਾਦ ਦੇ ਨਾਲ ਬੇਲੋੜੀਆਂ ਖ਼ਾਦਾਂ ਤੇ ਦਵਾਈਆਂ ਜ਼ਬਰਦਸਤੀ ਕਿਸਾਨਾਂ ਦੇ ਸਿਰ ਮੜ੍ਹਨੀਆਂ ਬੰਦ ਕੀਤੀਆਂ ਜਾਣ, ਝੋਨੇ ਵਿਚ ਨਮੀ ਦੀ ਮਾਤਰਾ 17 ਦੀ ਥਾਂ 22 ਕੀਤੀ ਜਾਵੇ, ਨਮੀ ਤੇ ਬਦਰੰਗ ਦਾਣੇ ਦੇ ਬਹਾਨੇ ਮੰਡੀਆਂ ਵਿਚ ਕਿਸਾਨਾਂ ਦੀ ਲੁੱਟ ਤੇ ਝੋਨੇ 'ਤੇ ਕਾਟ ਲੱਗਣੀ ਬੰਦ ਕੀਤੀ ਜਾਵੇ, ਕਿਸਾਨਾਂ ਵਲੋਂ ਮਿੱਲਾਂ ਨੂੰ ਵੇਚੇ ਗਏ ਗੰਨੇ ਦਾ ਸਹਿਕਾਰੀ ਮਿੱਲਾਂ ਵੱਲ 109 ਕਰੋੜ ਰੁਪਏ ਵਿਚੋਂ ਬਾਕੀ ਰਹਿੰਦੀ ਬਕਾਇਆ ਰਾਸ਼ੀ ਬਿਨਾਂ ਕਿਸੇ ਦੇਰੀ ਤੋਂ ਕਿਸਾਨਾਂ ਨੂੰ ਜਾਰੀ ਕੀਤੀ ਜਾਵੇ, ਰੇਲ ਰੋਕੋ ਅੰਦੋਲਨਾਂ ਦੌਰਾਨ ਕਿਸਾਨਾਂ 'ਤੇ ਬਣੇ ਸਾਰੇ ਕੇਸ ਰੱਦ ਕੀਤੇ ਜਾਣ | ਇਸ ਮੌਕੇ ਬਲਜੀਤ ਸਿੰਘ ਲੰਡੇਰੋਡੇ, ਬਲਵਿੰਦਰ ਸਿੰਘ ਥਾਂਦੇਵਾਲਾ, ਪੂਰਨ ਸਿੰਘ ਵੱਟੂ, ਪਰਮਿੰਦਰ ਸਿੰਘ ਉੜਾਂਗ, ਅੰਗਰੇਜ਼ ਸਿੰਘ ਗੋਨਿਆਣਾ, ਭੁਪਿੰਦਰ ਸਿੰਘ ਥਾਂਦੇਵਾਲਾ, ਲਖਵਿੰਦਰ ਸਿੰਘ ਹੈਪੀ ਉੜਾਂਗ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਕਿ੍ਸ਼ਨ ਦਾਸ ਜੀ ਦੇ ਬਰਸੀ ਸਮਾਗਮ ਦੀ ਸ਼ੁਰੂਆਤ 7 ਤੋਂ ਅਗਲੀ ਖ਼ਬਰ ਤੇਜਿੰਦਰ ਸਿੰਘ ਗਿੱਲ ਦਾ ਦਿਹਾਂਤ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।