ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਆਗੂ ਮਨਦੀਪ ਸਿੰਘ ਮਨੀ ਭੰਗਚੜੀ ਪੁੱਤਰ ਜਗਸੀਰ ਸਿੰਘ ਪੂਨੀਆਂ ਪਿੰਡ ਭੰਗਚੜੀ ਵਾਸੀ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਪਿੰਡ ਤੇ ਇਲਾਕਾ ਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਦੇ ਵੱਡੇ ਭਰਾ ਰਮਨਦੀਪ ਸਿੰਘ ਭੰਗਚੜੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 6 ਨਵੰਬਰ ਦਿਨ ਵੀਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਭਾਈ ਮਹਾਂ ਸਿੰਘ ਦੀਵਾਨ ਹਾਲ (ਸ੍ਰੀ ਦਰਬਾਰ ਸਾਹਿਬ) ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |