13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਆਦਰਸ਼ ਸਕੂਲ ਕੋਟਭਾਈ ਵਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਲਈ ਪੜ੍ਹਾਈ ਦੀ ਸਮੱਗਰੀ ਭੇਜੀ

ਅਜੀਤ ਡੈਸਕ 06-11-2025
ਗਿੱਦੜਬਾਹਾ, 5 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਪਿ੍ੰਸੀਪਲ ਮਨੀਸ਼ਾ ਗੁਪਤਾ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲਾਂ 'ਚ ਬੱਚਿਆਂ ਲਈ ਲੋੜੀਂਦੀ ਸਮੱਗਰੀ ਭੇਜੀ ਗਈ ਹੈ | ਮਨੀਸ਼ਾ ਗੁਪਤਾ ਨੇ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡਾਂ 'ਚ ਸਕੂਲਾਂ ਦੀਆਂ ਇਮਾਰਤਾਂ ਵੀ ਪ੍ਰਭਾਵਿਤ ਹੋ ਗਈਆਂ ਸਨ | ਹਲਕੇ ਭਰ 'ਚ ਪਿੰਡਾਂ ਦੇ ਘਰਾਂ ਤੇ ਫ਼ਸਲਾਂ ਦਾ ਵੀ ਨੁਕਸਾਨ ਹੋ ਗਿਆ ਸੀ, ਜਿਸ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਲੋਕ ਆਰਥਿਤ ਮੰਦਹਾਲੀ ਵਿਚੋਂ ਗੁਜ਼ਰ ਰਹੇ ਹਨ, ਜਿਸ ਨਾਲ ਮਾਪੇ ਬੱਚਿਆਂ ਦੀ ਪੜ੍ਹਾਈ ਲਈ ਖ਼ਰਚਾ ਕਰਨ ਤੋਂ ਅਸਮਰੱਥ ਹਨ | ਇਸ ਲਈ ਉਨ੍ਹਾਂ ਵਲੋਂ ਸਮੂਹ ਸਟਾਫ਼ ਤੇ ਬੱਚਿਆਂ ਦੀ ਮਦਦ ਨਾਲ ਸਟੇਸ਼ਨਰੀ ਤੇ ਹੋਰ ਪੜ੍ਹਾਈ ਦਾ ਸਾਮਾਨ ਭੇਜਿਆ ਹੈ | ਇਸ ਪਵਿੱਤਰ ਕਾਰਜ ਲਈ ਅਧਿਆਪਕ ਜਗਦੇਵ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਉਪਰਾਲਾ ਕੀਤਾ ਗਿਆ ਤੇ ਜਸ਼ਨਦੀਪ ਕੌਰ, ਰੁਪਿੰਦਰ ਕੌਰ, ਮੰਲਤ ਕੌਰ, ਏਕਨੂਰਪ੍ਰੀਤ ਸਿੰਘ ਤੇ ਪਿੰ੍ਰਸ ਕੁਮਾਰ ਨੇ ਵੀ ਸਹਿਯੋਗ ਦਿੱਤਾ | ਇਸ ਮੌਕੇ ਕੁਲਦੀਪ ਸਿੰਘ, ਜਗਦੀਸ਼ ਸਿੰਘ, ਮਨਦੀਪ ਕੌਰ ਅਤੇ ਛਿੰਦਰਪਾਲ ਕੌਰ ਆਦਿ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਨੂੰ ਮਕਾਨ ਬਣਾ ਕੇ ਦਿੱਤਾ ਅਗਲੀ ਖ਼ਬਰ ਟ੍ਰੈਫ਼ਿਕ ਪੁਲਿਸ ਨੂੰ ਝਕਾਨੀ ਦੇ ਕੇ ਭੱਜੇ ਮੋਟਰਸਾਈਕਲ ਸਵਾਰ ਕੁਝ ਹੀ ਕਦਮਾਂ 'ਤੇ ਦਬੋਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।