ਮਲੋਟ, 6 ਨਵੰਬਰ (ਪਾਟਿਲ)-ਨਿਸ਼ਾਨ ਅਕੈਡਮੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸੁਚੱਜੇ ਢੰਗ ਨਾਲ ਮਨਾਇਆ ਗਿਆ | ਸਮਾਗਮ ਦੀ ਆਰੰਭਤਾ ਗੁਰਬਾਣੀ ਦੇ ਪਾਠ ਸ੍ਰੀ ਜਪੁਜੀ ਸਾਹਿਬ ਜੀ ਨਾਲ ਕੀਤੀ ਗਈ | ਉਪਰੰਤ ਹਰਪ੍ਰੀਤ ਕੌਰ ਵਲੋਂ ਗੁਰੂ ਜੀ ਦੇ ਮੁੱਢਲੇ ਇਤਿਹਾਸ ਬਾਰੇ ਬੱਚਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮਨਪ੍ਰੀਤ ਕੌਰ ਵਲੋਂ ਗੁਰੂ ਜੀ ਦੇ ਜੀਵਨ ਨਾਲ ਸੰਬੰਧਿਤ ਇੰਟਰ ਹਾਊਸ ਕੁਇਜ਼ ਮੁਕਾਬਲੇ ਤੇ ਅਮਨਦੀਪ ਕੌਰ, ਪਰਵਿੰਦਰ ਕੌਰ ਹੋਰਾਂ ਵਲੋਂ ਕਵਿਤਾ ਮੁਕਾਬਲੇ ਕਰਵਾਏ ਗਏ | ਅਧਿਆਪਕ ਗੁਰਪ੍ਰੀਤ ਸਿੰਘ ਵਲੋਂ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਸਪੀਚ ਰੂਪ 'ਚ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਗਿਆ | ਇਸ ਤੋਂ ਇਲਾਵਾ ਹੋਰ ਕਈ ਧਾਰਮਿਕ ਗਤੀਵਿਧੀਆਂ ਜਿਵੇਂ ਕਵਿਸ਼ਰੀ, ਧਾਰਮਿਕ ਗੀਤ ਤੇ ਓਪਨ ਕੁਇਜ਼ ਦੇ ਨਾਲ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਤੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਵਡਮੁੱਲੀ ਜਾਣਕਾਰੀ ਹਾਸਿਲ ਕੀਤੀ | ਸਮਾਗਮ ਦੇ ਅਖ਼ੀਰ 'ਚ ਅਰਦਾਸ ਬੇਨਤੀ ਕਰਦਿਆਂ ਅਕੈਡਮੀ ਦੀ ਮੈਨੇਜਮੈਂਟ, ਪਿ੍ੰਸੀਪਲ ਹਰਪ੍ਰੀਤ ਕੌਰ ਤੇ ਸਾਰੇ ਸਟਾਫ਼ ਵਲੋਂ ਇਸੇ ਤਰ੍ਹਾਂ ਗੁਰਪੁਰਬ ਮਨਾਉਂਦੇ ਰਹਿਣ ਦੀ ਕਾਮਨਾ ਕੀਤੀ ਗਈ |