ਗਿੱਦੜਬਾਹਾ, 6 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਬਲਾਕ ਪੱਧਰੀ ਖੇਡ ਟੂਰਨਾਮੈਂਟ 'ਚ ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਥੇੜ੍ਹੀ ਦੀ ਅੰਡਰ-17 (ਲੜਕੇ) ਫ਼ੁੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਸੰਬੰਧੀ ਪਿ੍ੰ. ਮੋਨਿਕਾ ਸ਼ਰਮਾ ਨੇ ਦੱਸਿਆ ਕਿ ਖਿਡਾਰੀਆਂ ਨੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਟੀਮ ਕੋਆਰਡੀਨੇਸ਼ਨ, ਤੇਜ਼ ਗਤੀ ਤੇ ਦਿ੍ੜ੍ਹ ਨਿਸ਼ਚੇ ਨਾਲ ਖੇਡ ਦਿਖਾਈ, ਜਿਸ ਦੇ ਨਤੀਜੇ ਵਜੋਂ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕੀਤਾ | ਸਕੂਲ ਦੇ ਚੇਅਰਮੈਨ ਹਿਮਾਂਸ਼ੂ ਬਾਂਸਲ ਨੇ ਟੀਮ ਨੂੰ ਜ਼ਿਲ੍ਹਾ ਪੱਧਰ 'ਤੇ ਹੋਰ ਵੀ ਬਿਹਤਰ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ |