15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਐੱਸ.ਡੀ. ਸਕੂਲ ਦੀ ਵਿਦਿਆਰਥਣ ਦਾ ਕੈਬਨਿਟ ਮੰਤਰੀ ਵਲੋਂ ਸਨਮਾਨ

ਅਜੀਤ ਡੈਸਕ 07-11-2025
ਮਲੋਟ, 6 ਨਵੰਬਰ (ਪਾਟਿਲ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਲੋਟ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਔਰਤਾਂ ਲਈ ਸਿਹਤ, ਸਫ਼ਾਈ ਅਤੇ ਰੁਜ਼ਗਾਰ ਸੰਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਵਿਦਿਆਰਥਣ ਦਿਲਕਸ਼ ਪੁੱਤਰੀ ਰਕੇਸ਼ ਕੁਮਾਰ ਨੂੰ ਦਸਵੀਂ ਜਮਾਤ ਦੀ ਮੈਰਿਟ ਲਿਸਟ ਵਿਚ ਸ਼ਾਨਦਾਰ ਸਥਾਨ ਹਾਸਿਲ ਕਰਨ 'ਤੇ 3100 ਰੁਪਏ ਦੀ ਨਗਦ ਰਕਮ ਸਨਮਾਨ ਵਜੋਂ ਭੇਂਟ ਕੀਤੀ ਗਈ | ਇਸ ਪ੍ਰਾਪਤੀ 'ਤੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਰਾਜਿੰਦਰ ਗਰਗ, ਮੈਨੇਜਰ ਵਿਕਾਸ ਗੋਇਲ ਤੇ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਦਿਲਕਸ਼ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਹਰ ਖੇਤਰ 'ਚ ਪ੍ਰਤਿਭਾ ਦਾ ਪਰਚਮ ਲਹਿਰਾ ਰਹੇ ਹਨ |
ਪਿਛਲੀ ਖ਼ਬਰ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਹਰ ਵਿਅਕਤੀ ਸਮਝੇ ਆਪਣੀ ਜ਼ਿੰਮੇਵਾਰੀ-ਸਿਵਲ ਸਰਜਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।