15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਰਣਜੀਤ ਸਿੰਘ ਔਲਖ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਅਜੀਤ ਡੈਸਕ 07-11-2025
ਜੈਤੋ, 6 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਜ਼ਿਲ੍ਹਾ ਪੱਧਰ 'ਤੇ ਪਾਰਟੀ ਗਤੀਵਿਧੀਆਂ ਨੂੰ ਤੇਜ਼ੀ ਦੇਣ ਲਈ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਹਨ | ਪਾਰਟੀ ਹਾਈਕਮਾਨ ਵਲੋਂ ਰਣਜੀਤ ਸਿੰਘ ਅÏਲਖ ਦਬੜੀਖਾਨਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ ਨੂੰ ਫ਼ਰੀਦਕੋਟ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ | ਪਾਰਟੀ ਦੀ ਉੱਚ ਲੀਡਰਸ਼ਿਪ ਵਲੋਂ ਰਣਜੀਤ ਸਿੰਘ ਅÏਲਖ ਦੀਆਂ ਪਾਰਟੀ ਪ੍ਰ੍ਰਤੀ ਸਮਰਪਿਤ ਤੇ ਇਮਾਨਦਾਰ ਨੂੰ ਦੇਖਦਿਆਂ ਉਨ੍ਹਾਂ ਦੀ ਨਿਯੁਕਤੀ ਕੀਤੀ ਗਈ ਜਿਸ ਨਾਲ ਜ਼ਿਲ੍ਹਾ ਪੱਧਰ 'ਤੇ ਸੰਗਠਨ ਨੂੰ ਨਵੀਂ ਤਾਕਤ ਮਿਲੇਗੀ | ਰਣਜੀਤ ਸਿੰਘ ਅÏਲਖ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਉੱਚ ਆਗੂਆਂ ਦਾ ਧੰਨਵਾਦ ਕਰਦਿਆਂ ਹੋਏ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਦਰਸ਼ਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ | ਇਸ ਮੌਕੇ ਹਰਸਾਹਿਬ ਸਿੰਘ ਪੰਜਗਰਾਈਾ ਸਰਕਲ, ਡਾ. ਜਲੰਧਰ ਸਿੰਘ ਜੈਤੋ ਦਿਹਾਤੀ, ਸੇਵਾ ਮੁਕਤ ਡੀ.ਐਮ.ਓ. ਕੁਲਬੀਰ ਸਿੰਘ ਮੱਤਾ, ਮੁਕੰਦ ਸਿੰਘ ਸਰਾਵਾਂ ਸਾਬਕਾ ਸਰਪੰਚ, ਜਥੇਦਾਰ ਬਲਵੀਰ ਸਿੰਘ ਜੈਤੋ, ਜਥੇਦਾਰ ਪਰਮਿੰਦਰ ਸਿੰਘ ਬਾਜਾਖਾਨਾ, ਜਥੇਦਾਰ ਹਰਸਾਹਿਬ ਸਿੰਘ ਘਣੀਆਂ, ਜਥੇਦਾਰ ਰੇਸ਼ਮ ਸਿੰਘ ਸਰਾਵਾਂ ਨੇ ਰਣਜੀਤ ਸਿੰਘ ਅÏਲਖ ਨੂੰ ਇਸ ਨਿਯੁਕਤੀ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਦੇ ਦੂਜੀ ਵਾਰ ਜਨਰਲ ਸਕੱਤਰ ਬਣਨ 'ਤੇ ਸਵਾਗਤ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਰਾਧਾ ਕਿ੍ਸ਼ਨ ਮੰਦਰ ਦਾ ਦੌਰਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।