15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 07-11-2025
ਪੰਜਗਰਾੲੀਂ ਕਲਾਂ, 6 ਨਵੰਬਰ (ਸੁਖਮੰਦਰ ਸਿੰਘ ਬਰਾੜ)-ਗੁਰਦੁਆਰਾ ਗੁਰੂ ਨਾਨਕ ਦੇਵ ਸਦਨ ਪੰਜਗਰਾੲੀਂ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਦੌਰਾਨ ਭਾਈ ਗੁਰਪ੍ਰੀਤ ਸਿੰਘ ਖਾਲਸਾ ਵਲੋਂ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਕ ਸਿੰਘ ਬਰਾੜ, ਮੁੱਖ ਸੇਵਾਦਾਰ ਭਾਈ ਜਗਸੀਰ ਸਿੰਘ ਖ਼ਾਲਸਾ ਤੇ ਸੁਖਮੰਦਰ ਸਿੰਘ ਬਰਾੜ ਵਲੋਂ ਭਾਈ ਗੁਰਪ੍ਰੀਤ ਸਿੰਘ ਖਾਲਸਾ ਦੇ ਜਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਾਮਨਿਤ ਕੀਤਾ | ਸਮਾਗਮ ਦੇ ਅਖ਼ੀਰ 'ਚ ਸਮਾਗਮ 'ਚ ਪੁੱਜੀਆਂ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸਮੁੱਚੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੰਬੰਧੀ ਕੇਂਦਰ ਵਲੋਂ ਆਪਣੇ ਫ਼ੈਸਲੇ 'ਤੇ ਰੋਕ ਲਾਉਣਾ ਲੋਕਾਂ ਦੀ ਵੱਡੀ ਜਿੱਤ-ਢਿੱਲਵਾਂ ਅਗਲੀ ਖ਼ਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਦੇ ਦੂਜੀ ਵਾਰ ਜਨਰਲ ਸਕੱਤਰ ਬਣਨ 'ਤੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।