ਜੈਤੋ, 6 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਰਸਵਤੀ ਜੀਨੀਅਸ ਸਕੂਲ ਜੈਤੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਪ੍ਰੋਗਰਾਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ | ਉਪਰੰਤ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦਾ ਗਾਇਨ ਕੀਤਾ | ਸਮਾਗਮ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਇਸ ਸ਼ੁਭ ਦਿਹਾੜੇ ਦੀਆਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ | ਸਕੂਲ ਦੇ ਪਿ੍ੰਸੀਪਲ ਗਗਨਦੀਪ ਕÏਰ ਬਰਾੜ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਰਸਾਏ ਮਾਰਗ'ਤੇ ਚੱਲਣ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪ੍ਰੇਰਿਆ | ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੀ ਤਰੱਕੀ ਲਈ ਅਰਦਾਸ ਕੀਤੀ ਗਈ ਅਤੇ ਪ੍ਰਸ਼ਾਦ ਵੰਡਿਆ ਗਿਆ |