15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ (ਠੇਕਾ ਮੁਲਾਜ਼ਮ) 9 ਨੂੰ ਤਰਨ ਤਾਰਨ 'ਚ ਝੰਡਾ ਮਾਰਚ ਕਰਨਗੇ

ਅਜੀਤ ਡੈਸਕ 07-11-2025
ਜੈਤੋ, 6 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਜੈਤੋ (ਠੇਕਾ ਮੁਲਾਜ਼ਮ) 9 ਨਵੰਬਰ ਨੂੰ ਤਰਨਤਾਰਨ ਹਲਕੇ ਵਿਚ ਕੀਤੇ ਜਾ ਰਹੇ ਝੰਡਾ ਮਾਰਚ ਵਿਚ ਸ਼ਮੂਲੀਅਤ ਕਰਨਗੇ | ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਜੈਤੋ ਦੇ ਮੁਲਾਜ਼ਮ ਸੰਦੀਪ ਸਿੰਘ, ਲਖਵਿੰਦਰ ਸਿੰਘ, ਅਮਨਦੀਪ ਸ਼ਰਮਾ, ਜਸਪ੍ਰੀਤ ਸਿੰਘ, ਹਰਪ੍ਰੀਤ ਕੌਰ ਨੇ ਦੱਸਿਆ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਪ ਸਰਕਾਰ ਨੇ ਆਪਣੇ ਪੌਣੇ 4 ਸਾਲਾਂ ਦੇ ਕਾਰਜਕਾਲ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ | ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਮੋਰਚੇ ਦੇ ਬੈਨਰ ਹੇਠ 9 ਨਵੰਬਰ 2025 ਨੂੰ ਜ਼ਿਮਨੀ ਚੋਣ ਹਲਕੇ ਤਰਨਤਾਰਨ ਵਿਖੇ ਝੰਡਾ ਮਾਰਚ ਕਰਕੇ ਹਲਕੇ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ ਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਤੇ ਤਜ਼ਰਬੇ ਦੇ ਆਧਾਰ 'ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ |
ਪਿਛਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਬਣਾਉਣ 'ਤੇ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਨਿਊ ਕਾਂਸਲ ਮੈਡੀਕਲ ਸਟੋਰ ਜੈਤੋ ਤੋਂ 995 ਪਾਬੰਧੀਸ਼ੁਦਾ ਕੈਪਸੂਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।