24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪਿੰਡ ਰੋੜੀਕਪੂਰਾ ਵਿਖੇ ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 08-11-2025
ਜੈਤੋ, 7 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਦੇ ਸਬੰਧ ਵਿਚ ਪਿੰਡ ਰੋੜੀਕਪੂਰਾ ਦੇ ਕਮਿਊਨਿਟੀ ਹਾਲ (ਨੇੜੇ ਅੰਦਰਲਾ ਗੁਰਦੁਆਰਾ ਸਾਹਿਬ) ਵਿਚ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ | ਇਹ ਕੈਂਪ ਪਿੰਡ ਵਾਸੀਆਂ, ਨਗਰ ਪੰਚਾਇਤ ਜੈਤੋ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਸਾਂਝ ਬਲੱਡ ਵੈਲਫੇਅਰ ਕਲੱਬ ਫ਼ਰੀਦਕੋਟ ਵਲੋਂ ਲਗਾਇਆ ਗਿਆ | ਸਮਾਜ ਸੇਵੀ ਰਾਜਨ ਦੂਆ ਅਤੇ ਅਮਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਖੂਨਦਾਨ ਕੈਂਪ ਉਤਸ਼ਾਹ ਨਾਲ ਲਗਾਇਆ ਗਿਆ ਹੈ | ਕੈਂਪ ਦੌਰਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੀ ਬਲੱਡ ਬੈਂਕ ਟੀਮ ਤੇ ਦੀਪ ਬਲੱਡ ਬੈਂਕ ਫ਼ਰੀਦਕੋਟ ਵਲੋਂ 101 ਖੂਨ ਯੂਨਿਟ ਇਕੱਤਰ ਕੀਤੇ | ਇਸ ਮੌਕੇ ਸੰਤ ਰਿਸ਼ੀ ਰਾਮ ਜਲਾਲ ਵਾਲੇ, ਵਿਧਾਇਕ ਅਮੋਲਕ ਸਿੰਘ ਜੈਤੋ, ਟਰੱਕ ਯੂਨੀਅਨ ਪ੍ਰਧਾਨ ਹਰਸਿਮਰਨ ਮਲਹੋਤਰਾ, ਮਾਸਟਰ ਬਲਦੇਵ ਸਿੰਘ ਸਾਬਕਾ ਵਿਧਾਇਕ, ਭਾਜਪਾ ਆਗੂ ਡਾ. ਰਮਨਦੀਪ ਸਿੰਘ ਰੋਮੀ, ਸਰਪੰਚ ਜਸਕਰਨ ਸਿੰਘ ਨਵਾਂ ਰੋੜੀਕਪੂਰਾ, ਸਰਪੰਚ ਅਰਵਿੰਦਰ ਸਿੰਘ ਬਿੰਦਰ ਬਰਾੜ (ਗੁਲਾਬਗੜ੍ਹ) ਰੋੜੀਕਪੂਰਾ, ਕੁਲਵੰਤ ਸਿੰਘ ਬਰਾੜ ਸਾਬਕਾ ਸਰਪੰਚ, ਸਰਪ੍ਰਸਤ ਰਾਜਨ ਦੂਆ ਰੋੜੀਕਪੂਰਾ, ਨੌਜਵਾਨ ਆਗੂ ਚਮੌਕਰ ਸਿੰਘ ਢਿੱਲੋਂ, ਪ੍ਰਧਾਨ ਪੰਕਜ ਦਿਉੜਾ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਗੋਰਾ, ਪ੍ਰੈਸ ਸਕੱਤਰ ਅਮਰਜੀਤ ਸਿੰਘ ਬਰਾੜ ਰੋੜੀਕਪੂਰਾ, ਮੀਡੀਆ ਇੰਚਾਰਜ ਰਮਨ ਖਾਲਸਾ ਰੋੜੀਕਪੂਰਾ, ਜਸਵੰਤ ਸਿੰਘ ਬਿੱਟੂ ਮੈਬਰ, ਧਰਮਿੰਦਰ ਸਿੰਘ, ਮਨੀਸ਼ ਜੈਤੋ, ਸੁਖਪਾਲ ਸਿੰਘ ਜਵੰਦਾ, ਮਨਪ੍ਰੀਤ ਸਿੰਘ ਢਿੱਲੋਂ ਮੈਂਬਰ, ਦੇਸ ਰਾਜ ਮੈਂਬਰ, ਸਤਪਾਲ ਸਿੰਘ ਮੈਂਬਰ, ਬਲਦੇਵ ਸਿੰਘ ਡਿੰਗੀ, ਬਲਕਰਨ ਸਿੰਘ ਬਰਾੜ, ਨੰਬਰਦਾਰ ਸੰਦੀਪ ਸਿੰਘ ਬਰਾੜ, ਸਮਾਜ ਸੇਵੀ ਡਾ. ਜਲੰਧਰ ਸਿੰਘ, ਬਾਬਾ ਰਣਜੀਤ ਸਿੰਘ, ਕੈਪਟਨ ਧਰਮ ਸਿੰਘ ਗਿੱਲ, ਹੈਰੀ ਸਿੰਘ ਢਿੱਲੋਂ, ਸੁਰਜੀਤ ਸਿੰਘ ਅÏਰੜਾ, ਸੁਖਪਾਲ ਸਿੰਘ ਪੰਚ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਰਣਜੀਤ ਸਿੰਘ ਔਲਖ ਬਣੇ ਜ਼ਿਲ੍ਹਾ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।