24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪੰਜਾਬੀ ਨੌਜਵਾਨ ਦੀ ਦੁਬਈ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਅਜੀਤ ਡੈਸਕ 08-11-2025
ਕੋਟਕਪੂਰਾ, 7 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਮੁਹੱਲਾ ਗੋਬਿੰਦਪੁਰੀ ਦੇ ਵਸਨੀਕ ਇਕ ਵਿਅਕਤੀ ਦੀ ਦੁਬਈ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ | ਮਿ੍ਤਕ ਦੇ ਭਰਾ ਅਵਤਾਰ ਸਿੰਘ ਬੰਟੀ ਨੇ ਦੱਸਿਆ ਉਸ ਦਾ ਛੋਟਾ ਭਰਾ ਸੁਖਦੇਵ ਸਿੰਘ ਪੁੱਤਰ ਬਚਿੱਤਰ ਸਿੰਘ (33) ਕੁਝ ਸਾਲ ਪਹਿਲਾ ਕੰਮਕਾਰ ਲਈ ਦੁਬਈ ਗਿਆ ਸੀ | ਪਿਛਲੇ ਦਿਨੀਂ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ | ਅੱਜ ਮਿ੍ਤਕ ਸੁਖਦੇਵ ਸਿੰਘ ਦਾ ਕੋਟਕਪੂਰਾ ਦੇ ਰਾਮਬਾਗ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ | ਇਸ ਮੌਕੇ ਕੌਂਸਲਰ ਮਨਪ੍ਰੀਤ ਸ਼ਰਮਾ ਉਰਫ ਕਾਕੂ, ਕੌਂਸਲਰ ਹਰਵਿੰਦਰ ਸਿੰਘ ਰਿੰਕੂ, ਗਣਪਤ ਰਾਏ ਪੰਮੀ, ਐਡਵੋਕੇਟ ਅਨੂਪ੍ਰਤਾਪ ਸਿੰਘ, ਐਡਵੋਕੇਟ ਗੁਰਮੇਲ ਸਿੰਘ ਸੰਧੂ, ਸੇਵਾ-ਮੁਕਤ ਐਸ.ਡੀ.ਓ ਤਾਰਾ ਸਿੰਘ, ਗੁਰਦਿਆਲ ਸਿੰਘ ਗੋਗਾ, ਸਾਬਕਾ ਵਾਈਸ ਪ੍ਰਧਾਨ ਭੂਸ਼ਨ ਮਿੱਤਲ, ਮਨਜੀਤ ਸਿੰਘ ਸੁਖੀਜਾ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |
ਪਿਛਲੀ ਖ਼ਬਰ ਸਰਕਾਰੀ ਸਕੂਲ ਵਾਂਦਰ ਜਟਾਣਾ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਦੋ ਕਲੱਬਾਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।