ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਕਈ ਸਾਲਾਂ ਤੋਂ ਸੜਕ ਸੁਰੱਖਿਆ ਜਾਗਰੂਕਤਾ ਉੱਪਰ ਵੱਡੇ ਪੱਧਰ 'ਤੇ ਕੰਮ ਕਰ ਰਹੀ ਸੰਸਥਾ ਮੁਕਤੀਸਰ ਵੈੱਲਫ਼ੇਅਰ ਕਲੱਬ ਦੀ ਟੀਮ ਨੂੰ ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਟ੍ਰੈਫ਼ਿਕ ਤੇ ਸੜਕ ਸੁਰੱਖਿਆ ਅਮਰਦੀਪ ਸਿੰਘ ਰਾਏ ਵਲੋਂ ਪ੍ਰਸ਼ੰੰਸਾ ਪੱਤਰ ਭੇਜੇ ਗਏ | ਇਹ ਪ੍ਰਸ਼ੰਸਾ ਪੱਤਰ ਐੱਸ.ਐੱਸ.ਪੀ. ਡਾ. ਅਖਿਲ ਚੌਧਰੀ ਦੇ ਦਿਸ਼ਾ-ਨਿਰਦੇਸ਼ 'ਤੇ ਡੀ.ਐੱਸ.ਪੀ. ਅਮਨਦੀਪ ਸਿੰਘ ਵਲੋਂ ਕਲੱਬ ਦੇ ਮੈਂਬਰਾਂ ਨੂੰ ਦਿੱਤੇ ਗਏ | ਇਮ ਮੌਕੇ ਜਸਪ੍ਰੀਤ ਸਿੰਘ ਛਾਬੜਾ ਪ੍ਰਧਾਨ, ਡਾ. ਵਿਜੇ ਬਜਾਜ, ਜੋਗਿੰਦਰ ਸਿੰਘ, ਦੀਪਾਂਸ਼ੂ ਕੁਮਾਰ, ਸ਼ਮਸ਼ੇਰ ਸਿੰਘ, ਅਜੇ ਪਾਸੀ, ਨਰੇਸ਼ ਕਾਂਤੀ, ਨਵਦੀਪ ਸਿੰਘ, ਮਨਿੰਦਰ ਸਿੰਘ, ਪੁਸ਼ਪਿੰਦਰ ਸਿੰਘ ਪ੍ਰੋਫ਼ੈਸਰ, ਸਾਗਰ ਕੁਮਾਰ ਵੈਟਰਨਰੀ ਡਾਕਟਰ, ਕੁਸ਼ਲ ਧੂੜੀਆ ਆਦਿ ਹਾਜ਼ਰ ਸਨ | ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਡੀ ਸੰਸਥਾ ਪਿਛਲੇ 20 ਸਾਲਾਂ ਤੋਂ ਸੜਕ ਸੁਰੱਖਿਆ ਜਾਗਰੂਕਤਾ 'ਤੇ ਵੱਡੇ ਪੱਧਰ 'ਤੇ ਅਭਿਆਨ ਚਲਾ ਰਹੀ ਹੈ | ਇਸ ਦੌਰਾਨ ਡੀ.ਐੱਸ.ਪੀ. ਅਮਨਦੀਪ ਸਿੰਘ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸੰਸਥਾ ਵਲੋਂ ਸੜਕ ਸੁਰੱਖਿਆ ਦੇ ਸੰਬੰਧ ਵਿਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨੂੰ ਵੇਖ ਰਹੇ ਹਨ |