24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸੂਬਾ ਪੱਧਰੀ ਕੁਸ਼ਤੀ ਮੁਕਾਬਲੇ 'ਚ ਦੂਜਾ ਸਥਾਨ ਹਾਸਿਲ ਕੀਤਾ

ਅਜੀਤ ਡੈਸਕ 08-11-2025
ਗਿੱਦੜਬਾਹਾ, 7 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਲੜਕੀਆਂ ਦੇ ਸੂਬਾ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਸਰਕਾਰੀ ਕਾਲਜ ਹੁਸਨਰ ਗਿੱਦੜਬਾਹਾ ਦੀ ਵਿਦਿਆਰਥਣ ਸੁਖਦੀਪ ਕੌਰ ਨੇ ਦੂਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਕਾਲਜ ਦੇ ਇੰਚਾਰਜ ਗੁਰਦਲਜੀਤ ਸਿੰਘ ਨੇ ਦੱਸਿਆ ਕਿ ਕੋਚ ਨੀਰਜ ਸ਼ਰਮਾ ਦੀ ਅਗਵਾਈ 'ਚ ਖਿਡਾਰਣ ਸੁਖਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੂਬਾ ਪੱਧਰ 'ਤੇ ਦੂਜਾ ਸਥਾਨ ਹਾਸਿਲ ਕੀਤਾ ਹੈ | ਬੀਤੇ ਦਿਨ ਕਾਲਜ ਪੁੱਜਣ 'ਤੇ ਸੁਖਦੀਪ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕਾਲਜ ਸਟਾਫ਼ 'ਚ ਰਮਨਦੀਪ ਕੌਰ, ਡਾ. ਸ਼ਾਲੂ, ਡਾ. ਕੁਸਮ ਮਹੇਸ਼ਵਰੀ ਅਤੇ ਪ੍ਰੋ. ਦੀਪਕ ਹਾਜ਼ਰ ਸਨ |

ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਪਾਵਰਕਾਮ ਟਰਾਂਸਕੋ ਦੀ ਮੀਟਿੰਗ ਅਗਲੀ ਖ਼ਬਰ ਸਰਕਾਰ ਬਾਰਿਸ਼ ਤੇ ਗੜਿਆਂ ਕਾਰਨ ਹੋਏ ਫ਼ਸਲੀ ਨੁਕਸਾਨ ਦੀ ਤੁਰੰਤ ਪੂਰਤੀ ਕਰੇ-ਅਬੁੱਲਖੁਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।