24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਪਾਵਰਕਾਮ ਟਰਾਂਸਕੋ ਦੀ ਮੀਟਿੰਗ

ਅਜੀਤ ਡੈਸਕ 08-11-2025
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ ਵੈੱਲਫ਼ੇਅਰ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਕੁਲਵੰਤ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਸ਼ਿਕਾਇਤ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਮੀਟਿੰਗ 'ਚ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਬਲਜੀਤ ਸਿੰਘ ਮੋਦਲਾ, ਪੂਰਨ ਸਿੰਘ ਗੁੰਮਟੀ, ਪੈਨਸ਼ਨਰਜ ਵੈੱਲਫ਼ੇਅਰ ਐਸੋਸੀਏਸ਼ਨ ਦੇ ਸੂਬਾ ਆਗੂ ਬਲਕਾਰ ਸਿੰਘ ਭੁੱਲਰ, ਸਰਕਲ ਫ਼ਿਰੋਜ਼ਪੁਰ ਤੋਂ ਸੁਖਦੇਵ ਸਿੰਘ ਬੱਘੀ ਪੱਤਨੀ, ਲਖਬੀਰ ਸਿੰਘ ਅਤੇ ਬਲਦੇਵ ਸਿੰਘ ਜ਼ੀਰਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਬੁਲਾਰਿਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਮੰਗਾਂ ਲਾਗੂ ਕਰਨੀਆਂ ਤਾਂ ਦੂਰ ਰਹੀਆਂ ਦੂਜੇ ਪਾਸੇ ਗੱਲਬਾਤ ਲਈ ਮੀਟਿੰਗ ਦਾ ਸਮਾਂ ਤੱਕ ਨਹੀਂ ਦਿੱਤਾ ਜਾ ਰਿਹਾ | ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ ਅਤੇ ਸਰਕਾਰੀ ਜਾਇਦਾਦਾਂ ਵੇਚਣੀਆਂ ਤੁਰੰਤ ਬੰਦ ਕੀਤੀਆਂ ਜਾਣ | ਬੁਲਾਰਿਆਂ ਨੇ ਮੀਟਿੰਗ ਦਾ ਸਮਾਂ ਦੇ ਕੇ ਤੁਰੰਤ ਮਸਲੇ ਹੱਲ ਕਰਨ ਦੀ ਮੰਗ ਕੀਤੀ | ਇਸ ਤੋਂ ਇਲਾਵਾ ਅਦਾਰੇ ਅੰਦਰ ਖ਼ਾਲੀ ਪਈਆਂ ਹਜ਼ਾਰਾਂ ਆਸਾਮੀਆਂ ਤੁਰੰਤ ਰੈਗੂਲਰ ਭਰਤੀ ਰਾਹੀਂ ਭਰੇ ਜਾਣ ਦੀ ਮੰਗ ਕੀਤੀ | ਮੀਟਿੰਗ ਨੂੰ ਕੁਲਵੰਤ ਸਿੰਘ ਸਰਾਂ ਪ੍ਰਧਾਨ ਤੋਂ ਇਲਾਵਾ ਗੁਰਜੰਟ ਸਿੰਘ ਸਕੱਤਰ, ਬਲਜੀਤ ਸਿੰਘ ਮੋਦਲਾ, ਪੂਰਨ ਸਿੰਘ ਗੁੰਮਟੀ, ਬਲਕਾਰ ਸਿੰਘ ਭੁੱਲਰ, ਨਛੱਤਰ ਸਿੰਘ ਥਾਂਦੇ, ਬਲਜੀਤ ਸਿੰਘ ਕਿ੍ਪਾਲਕੇ, ਬਸੰਤ ਸਿੰਘ ਸਰਕਲ ਸਕੱਤਰ, ਗੁਰਜੰਟ ਸਿੰਘ ਅਤੇ ਬਸੰਤ ਸਿੰਘ ਆਦਿ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਗ਼ੈਰ ਸੰਚਾਰੀ ਰੋਗਾਂ ਤੇ ਟੀ.ਬੀ. ਸੰਬੰਧੀ ਸਿਵਲ ਸਰਜਨ ਵਲੋਂ ਮੀਟਿੰਗ ਅਗਲੀ ਖ਼ਬਰ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ 'ਚ ਦੂਜਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।