ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਹਰਇੰਦਰ ਸਿੰਘ ਗਿੱਲ ਅਤੇ ਇੰਜੀ. ਮਹਿਬੂਬ ਸਿੰਘ ਗਿੱਲ ਦੇ ਪਿਤਾ ਤੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ ਅਤੇ ਭਾਈ ਅਪਮਿੰਦਰ ਸਿੰਘ ਦੇ ਬਹਿਨੋਈ ਤੇਜਿੰਦਰ ਸਿੰਘ ਗਿੱਲ ਸਾਬਕਾ ਗਰੁੱਪ ਜਨਰਲ ਮੈਨੇਜਰ ਓ.ਐੱਨ.ਜੀ.ਸੀ. ਵਾਸੀ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਸਦੀਵੀ ਵਿਛੋੜੇ 'ਤੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸੀਨੀਅਰ ਆਗੂ ਸੰਤ ਸਿੰਘ ਬਰਾੜ, ਬਾਵਾ ਯਾਦਵਿੰਦਰ ਸਿੰਘ ਲਾਲੀ, ਬਾਵਾ ਗੁਰਿੰਦਰ ਸਿੰਘ ਕੋਕੀ ਸਾਬਕਾ ਪ੍ਰਧਾਨ ਨਗਰ ਕੌਂਸਲ, ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ, ਗੁਰਲਾਲ ਸਿੰਘ ਸੰਧੂ ਖੁੜੰਜ ਸਾਬਕਾ ਸਰਪੰਚ, ਧਰਮ ਸਿੰਘ ਸਾਬਕਾ ਪੁਲਿਸ ਅਧਿਕਾਰੀ, ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ, ਜਸਵੰਤ ਸਿੰਘ ਬਰਾੜ ਸੀਨੀਅਰ ਆਗੂ ਕਾਂਗਰਸ, ਗੁਰਦਾਸ ਗਿਰਧਰ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਕਿ੍ਸ਼ਨ ਕੁਮਾਰ ਸ਼ੰਮੀ ਤੇਰ੍ਹੀਆ ਪ੍ਰਧਾਨ ਨਗਰ ਕੌਂਸਲ, ਬਲਵਿੰਦਰ ਸਿੰਘ ਬਜਾਜ ਸਪੋਕਸਪਰਸਨ ਭਾਜਪਾ, ਬੂਟਾ ਰਾਮ ਕਮਰਾ ਪ੍ਰਧਾਨ ਅਸ਼ੀਰਵਾਦ ਕਲੱਬ, ਕਰਨੈਲ ਸਿੰਘ ਸਰੋਆ ਸਾਬਕਾ ਅਧਿਕਾਰੀ ਭਾਰਤੀ ਜੀਵਨ ਬੀਮਾ ਨਿਗਮ, ਨਵਦੀਪ ਸਿੰਘ ਸੁੱਖੀ ਪ੍ਰਧਾਨ ਬੀ.ਐੱਲ.ਓ. ਯੂਨੀਅਨ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀ ਸੰਗਠਨਾਂ, ਨਗਰ ਕੌਂਸਲਰਾਂ ਅਤੇ ਇਲਾਕਾ ਵਾਸੀਆਂ ਨੇ ਗ੍ਰਹਿ ਵਿਖੇ ਪਹੁੰਚ ਕੇ ਗਿੱਲ ਅਤੇ ਭਾਈ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 10 ਨਵੰਬਰ ਦਿਨ ਸੋਮਵਾਰ ਦੁਪਹਿਰ 12 ਤੋਂ 1 ਵਜੇ ਤੱਕ ਸ਼ਾਂਤੀ ਭਵਨ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |