ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਤੇ ਭਾਈ ਅਪਮਿੰਦਰ ਸਿੰਘ ਦੇ ਜੀਜਾ ਅਤੇ ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸਿਜ਼ ਕਮਿਸ਼ਨ ਦੇ ਫੁੱਫੜ ਤੇਜਿੰਦਰ ਸਿੰਘ ਗਿੱਲ (88) ਅਕਾਲ ਚਲਾਣਾ ਕਰ ਗਏ ਸਨ | ਉਹ ਆਪਣੇ ਪਿੱਛੇ ਧਰਮਪਤਨੀ ਗੁਰਜਿੰਦਰ ਕੌਰ ਗਿੱਲ ਸਮੇਤ ਦੋ ਸ਼ਾਦੀਸ਼ੁਦਾ ਬੇਟੇ ਇੰਜ. ਮਹਿਬੂਬ ਸਿੰਘ ਗਿੱਲ ਅਤੇ ਹਰਿੰਦਰ ਸਿੰਘ ਗਿੱਲ ਸਮੇਤ ਭਰਿਆ ਪੂਰਾ ਪਰਿਵਾਰ ਛੱਡ ਗਏ ਹਨ | ਸਥਾਨਕ ਬੂੜਾ ਗੁੱਜਰ ਰੋਡ ਨਿਵਾਸੀ ਸਵ. ਗਿੱਲ ਨੇ ਓ.ਐੱਨ.ਜੀ.ਸੀ. ਵਿਚ ਆਪਣੀ ਸੇਵਾ ਦੀ ਸ਼ੁਰੂਆਤ ਨਵੰਬਰ 1962 ਵਿਚ ਦੇਹਰਾਦੂਨ ਵਿਖੇ ਕੀਤੀ ਸੀ | ਉਹ ਕੇਂਦਰ ਸਰਕਾਰ ਦੇ ਇਸੇ ਵਿਭਾਗ ਦੇ ਅਹਿਮਦਾਬਾਦ ਦਫ਼ਤਰ ਵਿਚੋਂ ਸੇਵਾ ਮੁਕਤ ਹੋਏ ਸਨ | ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ, ਮਿਸ਼ਨ ਗਾਇਡ ਇੰਜ. ਅਸ਼ੋਕ ਕੁਮਾਰ ਭਾਰਤੀ, ਚੇਅਰਮੈਨ ਨਿਰੰਜਣ ਸਿੰਘ ਰੱਖਰਾ ਅਤੇ ਨਰਿੰਦਰ ਕਾਕਾ ਨੇ ਅੱਜ ਗਿੱਲ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਜਾ ਕੇ ਦੁੱਖ ਸਾਂਝਾ ਕੀਤਾ | ਇਸ ਮੌਕੇ ਭਾਈ ਹਰਨਿਰਪਾਲ ਸਿੰਘ ਕੁੱਕੂ, ਭਾਈ ਅਪਮਿੰਦਰ ਸਿੰਘ, ਭਾਈ ਰਾਹੁਲ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਹੁਰਾ ਸਾਹਿਬ ਮਹਿੰਦਰ ਸਿੰਘ ਜੈਪੁਰ ਸਮੇਤ ਭਾਈ ਰਾਜਬੀਰ ਸਿੰਘ ਚਹਿਲ, ਗੁਰਜੀਤ ਸਿੰਘ ਬਰਾੜ, ਸ਼ੇਰਬਾਜ ਸਿੰਘ ਬਰਾੜ, ਮਨਜੀਤ ਸਿੰਘ ਬਰਕੰਦੀ ਸਾਬਕਾ ਪ੍ਰਧਾਨ ਜ਼ਿਲ੍ਹਾ ਅਕਾਲੀ ਜਥਾ, ਚਰਨਜੀਤ ਸਿੰਘ ਢਿੱਲੋਂ, ਜਸਵਿੰਦਰ ਸਿੰਘ, ਚੌਧਰੀ ਦੌਲਤ ਰਾਮ ਸਿੰਘ ਥਿੰਦ ਸੇਵਾ ਮੁਕਤ ਕਾਨੂੰਨਗੋ, ਸੁਰਿੰਦਰ ਪਾਲ ਸਿੰਘ ਥਿੰਦ, ਦਰਸ਼ਨ ਸਿੰਘ ਕਪੂਰ ਆਦਿ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ | ਸਵ. ਤੇਜਿੰਦਰ ਸਿੰਘ ਗਿੱਲ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ 10 ਨਵੰਬਰ ਦਿਨ ਸੋਮਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸ਼ਾਂਤੀ ਭਵਨ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |