ਬਰਗਾੜੀ, 7 ਨਵੰਬਰ (ਲਖਵਿੰਦਰ ਸ਼ਰਮਾ)-ਵਿਵੇਕ ਸਕੂਲ ਬਰਗਾੜੀ ਵਿਖੇ ਚੇਅਰਮੈਨ ਡਾ. ਚਰਨਜੀਤ ਸਿੰਘ, ਹਰਜਿੰਦਰ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੀਤਾ ਗਿਆ, ਜਿਸ 'ਚ ਬੱਚਿਆਂ ਨੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ | ਬੱਚਿਆਂ ਦੇ ਗੁਰਪੁਰਬ ਸਬੰਧੀ ਭਾਸ਼ਣ ਮੁਕਾਬਲੇ, ਗੁਰੂ ਸਾਹਿਬ ਬਾਰੇ ਜਾਣਕਾਰੀ, ਦਸਤਾਰ ਮੁਕਾਬਲੇ, ਪੇਟਿੰਗ ਮੁਕਾਬਲੇ ਆਦਿ ਕਰਵਾਏ ਗਏ ਤੇ ਵਧੀਆ ਕਾਰਗੁਜ਼ਾਰੀ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ | ਸਕੂਲ ਪਿ੍ੰਸੀਪਲ ਸੋਨੀਆ ਸੇਠੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ 'ਤੇ ਚੱਲ ਕੇ ਆਪਣੇ ਜੀਵਨ ਨੂੰ ਸੁਖਮਈ ਬਣਾਉਣਾ ਚਾਹੀਦਾ ਹੈ ਤੇ ਸਮਾਜ 'ਚੋਂ ਹਰ ਤਰ੍ਹਾਂ ਦੀਆਂ ਕੁਰੀਤੀਆਂ ਦੇ ਖਾਤਮੇ ਲਈ ਉਪਰਾਲੇ ਕਰਨੇ ਚਾਹੀਦੇ ਹਨ | ਇਸ ਮੌਕੇ ਕੋਆਰਡੀਨੇਟਰ ਅਮਰਜੀਤ ਕੌਰ, ਗਗਨਦੀਪ ਕੌਰ, ਸਮੂਹ ਸਟਾਫ਼ ਅਤੇ ਬੱਚੇ ਆਦਿ ਹਾਜ਼ਰ ਸਨ |