24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖ਼ੇਡਾਂ 'ਚ ਗੁਰੂਸਰ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 08-11-2025
ਬਰਗਾੜੀ, 7 ਨਵੰਬਰ (ਲਖਵਿੰਦਰ ਸ਼ਰਮਾ)-ਪਿਛਲੇ ਦਿਨੀਂ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਖ਼ੇਡ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਗੁਰੂਸਰ ਦੀ ਖੋ-ਖੋ ਕੁੜੀਆਂ ਦੀ ਟੀਮ ਨੇ ਫਾਈਨਲ 'ਚ ਬਲਾਕ ਕੋਟਕਪੂਰਾ ਵਲੋਂ ਖੇਡਦਿਆਂ ਬਲਾਕ ਜੈਤੋ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ | ਇਸ ਟੀਮ ਦਾ ਸਕੂਲ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਤੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਟੀਮ ਨੂੰ ਸਨਮਾਨਿਤ ਕਰਦਿਆਂ ਬੀ.ਪੀ.ਈ.ਓ. ਸੁਰਜੀਤ ਸਿੰਘ, ਸੈਂਟਰ ਮੁਖੀ ਲਖਵਿੰਦਰ ਸਿੰਘ, ਸਕੂਲ ਮੁਖੀ ਰਸ਼ਪਾਲ ਕੌਰ ਆਦਿ ਨੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਤੇ ਕੋਚ ਸਾਹਿਬਾਨਾਂ ਵਲੋਂ ਕਰਵਾਈ ਮਿਹਨਤ ਦੀ ਸ਼ਲਾਘਾ ਕੀਤੀ | ਇਸ ਮੌਕੇ ਮਨਜੀਤ ਕੌਰ, ਸਤਵੀਰ ਕੌਰ, ਸੁਖਜਿੰਦਰ ਸਿੰਘ ਸਰਾਂ, ਕੁਲਵੰਤ ਸਿੰਘ ਗਿੱਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਸ਼ੇਰ ਸਿੰਘ ਵਾਲਾ ਵਿਖੇ ਫ਼ਲਦਾਰ ਬੂਟੇ ਲਗਾਏ ਗਏ ਅਗਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।