29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕੇਂਦਰੀ ਜੇਲ੍ਹ ਦੇ 2 ਬੰਦੀਆਂ ਪਾਸੋਂ ਨਸ਼ੀਲਾ ਪਦਾਰਥ ਬਰਾਮਦ

ਅਜੀਤ ਡੈਸਕ 19-11-2025
ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਇਥੋਂ ਦੀ ਮਾਰਡਨ ਕੇਂਦਰੀ ਜੇਲ੍ਹ 'ਚ ਨਜ਼ਰਬੰਦ ਦੋ ਬੰਦੀਆਂ ਪਾਸੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਨਸ਼ੀਲਾ ਪਾਊਡਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਇਕ ਹਵਾਲਾਤੀ ਤੇ ਇਕ ਕੈਦੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਕਰਮਜੀਤ ਸਿੰਘ ਭੁੱਲਰ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਗਾਰਦ ਵਲੋਂ ਕੀਤੀ ਗਈ ਬੈਰਕਾਂ ਦੀ ਤਲਾਸ਼ੀ ਦੌਰਾਨ ਕੈਦੀ ਬੂਟਾ ਸਿੰਘ ਪੁੱਤਰ ਮੇਜਰ ਸਿੰਘ ਪਾਸੋਂ ਕਥਿਤ ਤੌਰ 'ਤੇ 6.50 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਵੀਰਪਾਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਦਿੱਤੀ ਗਈ ਸ਼ਿਕਾਇਤ ਅਨੁਸਾਰ ਹਵਾਲਾਤੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਜਸਵੰਤ ਸਿੰਘ ਪਾਸੋਂ ਕਥਿਤ ਤੌਰ 'ਤੇ 4 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ | ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਵਾਂ ਬੰਦੀਆਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਨਸ਼ਾ ਸਮੱਗਰੀ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਔਰਤ ਦੇ ਕੰਨਾਂ 'ਚੋਂ ਵਾਲੀਆਂ ਖੋਹ ਕੇ ਭੱਜਣ ਵਾਲਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।