29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪ੍ਰਵੀਨ ਗਰਗ 'ਆਪ' ਮਹਿਲਾ ਵਿੰਗ ਬਲਾਕ ਸ਼ਹਿਰ ਜੈਤੋ ਦੇ ਬਣੇ ਪ੍ਰਧਾਨ

ਅਜੀਤ ਡੈਸਕ 19-11-2025
ਜੈਤੋ, 18 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਆਮ ਆਦਮੀ ਪਾਰਟੀ ਵਲੋਂ ਜਥੇਬੰਦਕ ਢਾਂਚੇ ਦੇ ਵਿਸਥਾਰ ਤਹਿਤ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ 'ਚ ਪਾਰਟੀ ਦੇ ਮਹਿਲਾ ਵਿੰਗ ਦੇ ਐਲਾਨੇ ਬਲਾਕ ਪ੍ਰਧਾਨਾਂ ਦੀ ਸੂਚੀ ਮੁਤਾਬਿਕ ਜੈਤੋ ਸ਼ਹਿਰ ਦੀ ਵਸਨੀਕ ਪ੍ਰਵੀਨ ਗਰਗ ਧਰਮ-ਪਤਨੀ ਸੁਰਿੰਦਰ ਗਰਗ ਰਿਟਾ: ਆਰ.ਏ ਨੂੰ 'ਆਪ' ਮਹਿਲਾ ਵਿੰਗ ਬਲਾਕ ਸ਼ਹਿਰ ਜੈਤੋ ਦਾ ਪ੍ਰਧਾਨ ਬਣਾਇਆ ਗਿਆ ਹੈ | ਆਪਣੀ ਨਿਯੁਕਤੀ 'ਤੇ ਪ੍ਰਵੀਨ ਗਰਗ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ 'ਆਪ' ਪ੍ਰਧਾਨ ਅਮਨ ਅਰੋੜਾ ਤੇ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕਰਦਿਆਂ ਯਕੀਨ ਦਿਵਾਇਆ ਕਿ ਉਹ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨ ਲਈ ਦਿਨ ਰਾਤ ਤਨਦੇਹੀ ਨਾਲ ਕੰਮ ਕਰਨਗੇ | ਉੱਧਰ ਪ੍ਰਵੀਨ ਗਰਗ ਨੂੰ ਬਲਾਕ ਪ੍ਰਧਾਨ ਬਣਾਏ ਜਾਣ 'ਤੇ ਵੱਡੀ ਗਿਣਤੀ 'ਆਪ' ਦੀਆਂ ਮਹਿਲਾ ਆਗੂਆਂ ਅਤੇ ਵਰਕਰਾਂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਇਲਾਕੇ 'ਚ ਮਹਿਲਾ ਵਿੰਗ ਹੋਰ ਮਜ਼ਬੂਤੀ ਵੱਲ ਵਧੇਗਾ |
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ 'ਚ ਰਿਸ਼ੀ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਗਲੀ ਖ਼ਬਰ ਅਕਾਲੀ ਦਲ (ਬ) ਦੀ ਸਰਕਾਰ ਦੇ ਵਿਕਾਸ ਕਾਰਜ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ- ਡੇਲਿਆਂਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।