ਜੈਤੋ, 18 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਲਾਇਨਜ਼ ਕਲੱਬ ਜੈਤੋ ਗੰਗਸਰ ਦੀ ਯੋਗ ਅਗਵਾਈ ਨੇ ਸਥਾਨਕ ਕਾਰ ਟੈਕਸੀ ਸਟੈਂਡ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ | ਇਹ ਕੈਂਪ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਵਜੋਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਰੀਦਕੋਟ, ਡਾ. ਵਰਿੰਦਰ ਕੁਮਾਰ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਜੈਤੋ ਦੇ ਨਿਰਦੇਸ਼ਾਂ ਹੇਠ ਲਗਾਇਆ ਗਿਆ | ਕੈਂਪ 'ਚ ਡਾ. ਜੌਂਟੀ ਬੀਜ ਤੇ ਉਨ੍ਹਾਂ ਦੀ ਟੀਮ ਨੇ 32 ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਣ ਦੇ ਸੁਝਾਅ ਦਿੱਤੇ | ਇਸ ਮੌਕੇ ਜ਼ਰੂਰਤਮੰਦ ਡਰਾਈਵਰਾਂ ਨੂੰ ਐਨਕਾਂ ਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਕੈਂਪ ਦੌਰਾਨ ਲਾਇਨ ਆਈ ਕੇਅਰ ਸੈਂਟਰ ਜੈਤੋ ਦੇ ਕੈਂਪ ਚੇਅਰਮੈਨ ਲਾਇਨ ਨਰੇਸ਼ ਮਿੱਤਲ, ਸਕੱਤਰ ਲਾਇਨ ਮੰਨੂ ਗੋਇਲ ਤੇ ਖਜ਼ਾਨਚੀ ਲਾਇਨ ਆਸ਼ੂ ਮਿੱਤਲ ਆਦਿ ਨੇ ਕੈਂਪ 'ਚ ਸਹਿਯੋਗ ਕੀਤਾ |