29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਰਕਾਰੀ ਸਕੂਲ (ਲੜਕੇ) ਦਾ ਵਿਦਿਆਰਥੀ ਜ਼ਿਲ੍ਹਾ ਪੱਧਰੀ ਸਾਇੰਸ ਮੇਲੇ 'ਚ ਅੱਵਲ

ਅਜੀਤ ਡੈਸਕ 19-11-2025
ਗਿੱਦੜਬਾਹਾ, 18 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿੱਦੜਬਾਹਾ ਦੇ ਵਿਦਿਆਰਥੀ ਵਲੋਂ ਜ਼ਿਲ੍ਹਾ ਪੱਧਰੀ ਸਾਇੰਸ ਮੇਲੇ 'ਚ ਵਧੀਆ ਪ੍ਰਦਰਸ਼ਨ ਕਰਦਿਆਂ ਅੱਵਲ ਆਇਆ ਹੈ | ਪਿ੍ੰ. ਇੰਦੂ ਬਾਲਾ ਨੇ ਦੱਸਿਆ ਕਿ ਬੀਤੇ ਦਿਨੀਂ ਮਲੋਟ ਵਿਖੇ ਜ਼ਿਲ੍ਹਾ ਪੱਧਰੀ ਸਾਇੰਸ ਮੇਲਾ ਕਰਵਾਇਆ ਗਿਆ ਸੀ, ਜਿਸ 'ਚ ਜ਼ਿਲ੍ਹੇ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੇਲੇ 'ਚ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਸਨ | ਇਸ ਦੌਰਾਨ ਉਨ੍ਹਾਂ ਦੇ ਸਕੂਲ ਦੇ 9ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਟਿੰਕੂ ਨੇ ਆਪਣਾ ਵਧੀਆ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਗਿਆਨ ਵਿਸ਼ੇ ਦੀ ਅਧਿਆਪਕਾ ਸ਼ਿਵਾਂਗੀ ਵਲੋਂ ਬੱਚਿਆਂ ਨੂੰ ਸਖ਼ਤ ਮਿਹਨਤ ਕਰਵਾਈ ਗਈ ਸੀ | ਇਸ ਮੌਕੇ ਪਰਮਜੀਤ ਕੌਰ, ਖੁਸ਼ਹਾਲ ਬਾਂਸਲ, ਵੀਰਪਾਲ ਕੌਰ ਸਮੇਤ ਸਮੂਹ ਸਟਾਫ਼ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਦੇ ਬੱਚਿਆਂ ਨੇ ਲਗਾਇਆ ਵਿਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।