ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਸ਼ੁਰੂ ਕਰਵਾਈ ਗਈ ਜਿਸ ਤਹਿਤ ਕੱਲ੍ਹ ਸ਼ਾਮ 6 ਵਜੇ ਸ਼ਹਿਰ ਮੋਗਾ ਦੀ ਅਨਾਜ ਮੰਡੀ 'ਚ ਸ਼ਾਨਦਾਰ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀਦਾਸ ਜੀ ਤੇ ਭਾਈ ਸਤੀਦਾਸ ਜੀ ਦੀ ਸ਼ਹੀਦੀ 'ਤੇ ਆਧਾਰਿਤ ਲਾਈਟ ਐਂਡ ਸਾਊਾਡ ਪ੍ਰੋਗਰਾਮ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਬਾਰੇ ਦੱਸਿਆ ਗਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਅਤੇ ਚੇਅਰਮੈਨ ਪਲੈਨਿੰਗ ਬੋਰਡ ਬਰਿੰਦਰ ਕੁਮਾਰ ਮਧੇਕੇ ਨੇ ਕੀਤਾ | ਇਨ੍ਹਾਂ ਪ੍ਰੋਗਰਾਮਾਂ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਬਾਘਾ ਪੁਰਾਣਾ ਤੋਂ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ, ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਡੀੰ.ਸੀ. ਸਾਗਰ ਸੇਤੀਆ, ਐਸ.ਐਸ.ਪੀ. ਅਜੇ ਗਾਂਧੀ, ਚੇਅਰਮੈਨ ਮਾਰਕੀਟ ਕਮੇਟੀ ਬਾਘਾ ਪੁਰਾਣਾ ਮਨਦੀਪ ਸਿਘ ਮਾਨ, ਜ਼ਿਲ੍ਹਾ ਮੀਡੀਆ ਸੈਕਟਰੀ ਅੰਮਿ੍ਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਚੇਅਰਮੈਨ ਮਧੇਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਾਂ ਵਿਚ ਸਿੱਜਦਾ ਕਰਨ ਲਈ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਇਤਿਹਾਸ ਬਾਰੇ ਭਰਪੂਰ ਜਾਣਕਾਰੀ ਦੇਣ ਦੇ ਸੰਕਲਪ ਨਾਲ ਇਹ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿਚ ਸੰਗਤਾਂ ਵਲੋਂ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ | ਚੇਅਰਮੈਨ ਮਧੇਕੇ ਵਲੋਂ ਇਸ ਸਮਾਗਮ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ | ਇਨ੍ਹਾਂ ਪ੍ਰੋਗਰਾਮਾਂ ਵਿਚ ਪਹੁੰਚੀਆਂ ਸੰਗਤਾਂ ਦਾ ਵੀ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਵਲੋਂ ਧੰਨਵਾਦ ਕੀਤਾ |