29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੀ ਯਾਤਰਾ ਲਈ ਜਥਾ ਰਵਾਨਾ

ਅਜੀਤ ਡੈਸਕ 19-11-2025
ਕੋਟਕਪੂਰਾ, 18 ਨਵੰਬਰ (ਮੇਘਰਾਜ)-ਨੇੜਲੇ ਪਿੰਡ ਹਰੀਨੌ ਦੇ ਵੱਡੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋ ਰਹੇ ਸ਼ਹੀਦੀ ਸਮਾਗਮ 'ਚ ਸ਼ਾਮਿਲ ਹੋਣ ਲਈ ਸੰਗਤਾਂ ਦਾ ਜਥਾ ਰਵਾਨਾ ਕੀਤਾ | ਇਸ ਮੌਕੇ ਸਮੂਹ ਸੰਗਤ ਵਲੋਂ ਕੁਝ ਸਮੇਂ ਤੋਂ ਘਰਾਂ ਵਿਚ ਸ੍ਰੀ ਸਹਿਜ ਪਾਠ ਪ੍ਰਕਾਸ਼ ਕੀਤੇ ਗਏ ਸਨ, ਜਿਨ੍ਹਾਂ ਦੀ ਸਮਾਪਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੀਤੀ ਗਈ | ਜਥੇ ਵਿਚ ਪ੍ਰਧਾਨ ਸੁਖਦੀਪ ਸਿੰਘ ਰੋਛਾ, ਮਲਕੀਤ ਸਿੰਘ ਗ੍ਰੰਥੀ, ਬਾਬਾ ਪਾਲਾ ਸਿੰਘ ਮੁੱਖ ਸੇਵਾਦਾਰ, ਜਗਦੀਪ ਸਿੰਘ ਹੈਡ ਗ੍ਰੰਥੀ, ਹਰਮਨ ਸਿੰਘ, ਇਕਬਾਲ ਸਿੰਘ ਮੈਂਬਰ, ਇੰਦਰ ਸਿੰਘ ਠੇਕੇਦਾਰ, ਡਾ. ਸੁਖਜਿੰਦਰ ਸਿੰਘ, ਦਲਜੀਤ ਸਿੰਘ ਫੌਜੀ, ਕਾਲਾ ਸਿੰਘ, ਭਿੰਦਾ ਸਿੰਘ ਖਾਲਸਾ, ਮਾਸਟਰ ਗੇਜ ਰਾਮ ਭੌਰਾ, ਜਗਜੀਤ ਸਿੰਘ ਖਾਲਸਾ, ਛਿੰਦਰ ਸਿੰਘ, ਅੰਮਿ੍ਤਪਾਲ ਕੌਰ ਖਾਲਸਾ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ 'ਚ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ 350 ਸਾਲਾ ਸ਼ਹੀਦੀ ਸਮਾਗਮਾਂ ਰਾਹੀਂ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਸਿਜਦਾ-ਚੇਅਰਮੈਨ ਬਰਿੰਦਰ ਕੁਮਾਰ ਮਧੇਕੇ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।