29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਬਾਬਾ ਫ਼ਰੀਦ ਪਬਲਿਕ ਹਾਈ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਅਜੀਤ ਡੈਸਕ 19-11-2025
ਜੈਤੋ, 18 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ (ਬਾਜਾਖਾਨਾ ਰੋਡ) ਜੈਤੋ ਵਿਖੇ ਹਰ ਸਾਲ ਦੀ ਤਰ੍ਹਾਂ ਸਕੂਲ ਦੇ ਗਰਾਊਾਡ 'ਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਸਕੂਲ ਦੀ ਪਿ੍ੰਸੀਪਲ ਦਰਸ਼ਨਾ ਦੇਵੀ ਦੀ ਅਗਵਾਈ ਖੇਡਾਂ ਸ਼ੁਰੂ ਹੋਈਆਂ ਤੇ ਇਨ੍ਹਾਂ ਖੇਡਾਂ ਦੀ ਰਸਮੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਸਾਧੂ ਰਾਮ ਸ਼ਰਮਾ ਨੇ ਫ਼ੀਤਾ ਕੱਟ ਕੇ ਕੀਤਾ | ਖੇਡ ਮੁਕਾਬਲਿਆਂ 'ਚ ਨਰਸਰੀ, ਪ੍ਰਾਇਮਰੀ, ਮਿਡਲ ਤੇ ਹਾਈ ਵਿਭਾਗ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਖੇਡਾਂ 'ਚ ਨਿੰਬੂ ਦੌੜ, ਰੱਸਾਕਸ਼ੀ, ਡੱਡੂ ਚਾਲ, ਚੇਅਰਗੇਮ, ਸਾਈਕਲ ਸੱਲੋ ਰੇਸ, ਖੋ-ਖੋ ਤੇ ਕਬੱਡੀ ਆਦਿ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਚੇਅਰਮੈਨ ਸਾਧੂ ਰਾਮ ਸ਼ਰਮਾ ਤੇ ਪਿ੍ੰਸੀਪਲ ਦਰਸ਼ਨਾ ਦੇਵੀ ਨੇ ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਅਧਿਅਪਕਾ ਰਾਜਵਿੰਦਰ ਕੌਰ, ਨਵਨੀਤ ਕੌਰ, ਅਮਨਦੀਪ ਕੌਰ, ਵੀਰਪਾਲ ਕੌਰ, ਹਰਪਾਲ ਕੌਰ, ਕੁਲਵਿੰਦਰ ਕੌਰ, ਨਵਦੀਪ ਕੌਰ, ਗੁਰਮੀਤ ਕੌਰ, ਉਰਮਿਲਾ ਦੇਵੀ, ਹਰਮਨ ਕੌਰ ਅਤੇ ਸਿਮਰਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫ਼ੂਕੀਆਂ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੀ ਯਾਤਰਾ ਲਈ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।