ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡੀ.ਏ.ਵੀ. ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਲਈ ਡਾਂਸ ਗਤੀਵਿਧੀਆਂ ਤੇ ਟਰੈਂਪੋਲੀਨ ਸਵਾਰੀਆਂ ਦਾ ਆਯੋਜਨ ਕੀਤਾ ਗਿਆ, ਜਿਸ ਦਾ ਬੱਚਿਆਂ ਨੇ ਪੂਰਾ ਆਨੰਦ ਮਾਣਿਆ | ਤੀਜੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਲਈ ਬਾਲ ਦੌੜ, ਅੜਿੱਕਾ ਦੌੜ ਤੇ ਮਟਕਾ ਦੌੜ ਵਰਗੀਆਂ ਮਜ਼ੇਦਾਰ ਖੇਡਾਂ ਕਰਵਾਈਆਂ | ਛੇਵੀਂ ਤੋਂ ਅੱਠਵੀਂ ਜਮਾਤ ਦੇ ਬੱਚਿਆਂ ਲਈ ਇਕ ਪ੍ਰਤਿਭਾ ਖੋਜ ਦਾ ਆਯੋਜਨ ਕੀਤਾ ਗਿਆ, ਜਿੱਥੇ ਬੱਚਿਆਂ ਨੇ ਗੀਤਾਂ, ਕਵਿਤਾਵਾਂ, ਭਾਸ਼ਣਾਂ ਤੇ ਨਾਚਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | 9ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਲਈ ਦੌੜ ਤੇ ਰੱਸਾਕਸ਼ੀ ਵਰਗੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਗਤੀਵਿਧੀਆਂ ਨੇ ਦਿਨ ਭਰ ਸਕੂਲ ਕੈਂਪਸ ਨੂੰ ਉਤਸ਼ਾਹ ਨਾਲ ਭਰ ਦਿੱਤਾ | ਪ੍ਰੋਗਰਾਮ ਦੇ ਅੰਤ 'ਚ ਪਿ੍ੰਸੀਪਲ ਨੇ ਸਾਰੇ ਭਾਗੀਦਾਰਾਂ ਦੀ ਸ਼ਲਾਘਾ ਕੀਤੀ | ਪਿ੍ੰਸੀਪਲ ਨੇ ਸਾਰੇ ਜੇਤੂ ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |