29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਨਸ਼ਿਆਂ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ

ਅਜੀਤ ਡੈਸਕ 19-11-2025
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਡਾ. ਅਖਿਲ ਚੌਧਰੀ ਐੱਸ.ਐੱਸ.ਪੀ. ਦੀ ਅਗਵਾਈ ਹੇਠ ਇਕੋ ਸਮੇਂ ਜ਼ਿਲ੍ਹੇ ਦੀਆਂ ਚਾਰ ਸਬ ਡਵੀਜ਼ਨਾਂ (ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ) ਵਿਚ ਵੱਡੇ ਪੱਧਰ 'ਤੇ ਸਵੇਰੇ 11 ਵਜੇ ਤੋਂ ਬਾਅਦ ਦੁਪਿਹਰ 3 ਵਜੇ ਤੱਕ ਸਰਚ ਆਪ੍ਰੇਸ਼ਨ (ਕਾਸਕੋ) ਕੀਤਾ ਗਿਆ | ਇਸ ਸਰਚ ਆਪ੍ਰੇਸ਼ਨ ਦੌਰਾਨ ਅੰਗਰੇਜ਼ ਸਿੰਘ ਡੀ.ਐੱਸ.ਪੀ. (ਮਲੋਟ), ਇਸ਼ਾਨ ਸਿੰਗਲਾ ਡੀ.ਐੱਸ.ਪੀ. (ਲੰਬੀ), ਅਰੁਣ ਮੁੰਡਨ ਡੀ.ਐੱਸ.ਪੀ. (ਗਿੱਦੜਬਾਹਾ), ਪਰਦੀਪ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ) ਮੁੱਖ ਅਫ਼ਸਰਾਂ ਸਮੇਤ 250 ਕਰਮਚਾਰੀ ਤਾਇਨਾਤ ਕੀਤੇ ਗਏ ਸਨ | ਇਸ ਸਰਚ ਮੁਹਿੰਮ ਦੌਰਾਨ ਸਬ ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ, ਮੁਹੱਲਿਆਂ ਅਤੇ ਸੱਥਾਂ ਵਿਚ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਰੇਡ ਕੀਤੇ ਗਏ | ਇਸ ਤੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਤੋਂ ਐੱਨ.ਡੀ.ਪੀ.ਐੱਸ. ਐਕਟ ਦੇ ਮੁਕੱਦਮੇ ਦਰਜ ਸਨ, ਉਨ੍ਹਾਂ ਦੇ ਟਿਕਾਣਿਆਂ ਦੀ ਵੀ ਚੈਕਿੰਗ ਕੀਤੀ ਗਈ | ਪੁਲਿਸ ਪਾਰਟੀਆਂ ਵਲੋਂ ਪਿੰਡਾਂ ਦੀਆਂ ਗਲੀਆਂ ਤੇ ਸੁੰਨੇ ਪਏ ਸ਼ੱਕੀ ਘਰਾਂ ਦੀ ਤਲਾਸ਼ੀ ਕੀਤੀ ਗਈ | ਸਰਚ ਮੁਹਿੰਮ ਦੌਰਾਨ ਪੁਲਿਸ ਵਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ ਤੇ ਇਲਾਕਾ ਵਾਸੀਆਂ ਨੂੰ ਇਹ ਭਰੋਸਾ ਦਿਵਾਇਆ ਗਿਆ ਕਿ ਪੁਲਿਸ ਹਮੇਸ਼ਾ ਉਨ੍ਹਾਂ ਦੀ ਸਹਾਇਤਾ ਲਈ ਤਿਆਰ ਹੈ | ਪੀ.ਏ.ਆਈ.ਐੱਸ. ਤੇ ਵਾਹਨ ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਜਾਂਚ ਸਰਚ ਮੁਹਿੰਮ ਦੌਰਾਨ ਪੁਲਿਸ ਵਲੋਂ ਏਰੀਏ ਨੂੰ ਸੀਲ ਕੀਤਾ ਗਿਆ ਤੇ ਨਾਕਾਬੰਦੀ ਕਰਕੇ ਨਸ਼ਾ ਤਕਸਰਾਂ, ਵਾਹਨਾਂ ਤੇ ਸ਼ੱਕੀ ਨੰਬਰ ਪਲੇਟਾਂ ਵਾਲੀਆਂ ਗੱਡੀਆਂ ਦੀ ਜਾਂਚ ਲਈ ਵਾਹਨ ਐਪ ਦੀ ਮਦਦ ਲਈ ਗਈ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਪੀ.ਏ.ਆਈ.ਐੱਸ. ਐਪ ਦੀ ਵਰਤੋਂ ਕੀਤੀ ਗਈ | ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਖ਼ਾਸ ਤੌਰ 'ਤੇ ਆਵਾਜਾਈ ਵਾਲੀਆਂ ਥਾਵਾਂ ਜਿਵੇਂ ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ 'ਤੇ ਵਿਸ਼ੇਸ਼ ਟੀਮਾਂ ਤਾਇਨਾਤ ਕਰਕੇ ਵਿਆਪਕ ਚੈਕਿੰਗ ਮੁਹਿੰਮ ਚਲਾਈ ਗਈ |
ਪਿਛਲੀ ਖ਼ਬਰ ਵਿਦਿਆਰਥਣ ਰੋਜ਼ੀ ਦਾ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਪਹਿਲਾ ਸਥਾਨ ਅਗਲੀ ਖ਼ਬਰ ਅਕਾਲ ਅਕੈਡਮੀ ਦੇ ਬੱਚਿਆਂ ਨੇ ਗਤਕਾ ਮੁਕਾਬਲਿਆਂ 'ਚ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।