29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਵਿਦਿਆਰਥਣ ਰੋਜ਼ੀ ਦਾ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਪਹਿਲਾ ਸਥਾਨ

ਅਜੀਤ ਡੈਸਕ 19-11-2025
ਮਲੋਟ, 18 ਨਵੰਬਰ (ਪਾਟਿਲ)-ਸਰਕਾਰੀ ਮਿਡਲ ਸਕੂਲ ਰੱਥੜੀਆਂ ਦੀ ਵਿਦਿਆਰਥਣ ਰੋਜੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਲੋਟ ਵਿਖੇ ਹੋਏ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਗਿਆਨ ਪ੍ਰਦਰਸ਼ਨੀ ਦੇ ਵਿਸ਼ੇ 'ਹੈਲਥ ਐਂਡ ਹਾਈਜੀਨ' ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਤਾ-ਪਿਤਾ ਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ | ਸਕੂਲ ਮੁਖੀ ਹਰੀਸ਼ ਕੁਮਾਰ ਨੇ ਵਿਦਿਆਰਥਣ ਰੋਜੀ ਤੇ ਉਨ੍ਹਾਂ ਦੇ ਗਾਈਡ ਸਾਇੰਸ ਅਧਿਆਪਕ ਯਸ਼ ਕੁਮਾਰ ਦੀ ਇਸ ਸਫ਼ਲਤਾ ਲਈ ਵਧਾਈ ਦਿੱਤੀ ਤੇ ਡੀ.ਐੱਲ.ਐੱਡ. ਵਿਦਿਆਰਥੀ ਅਧਿਆਪਕ ਸ਼ਾਲੂ ਰਾਣੀ, ਸ਼ਿਲਪਾ ਰਾਣੀ, ਮਨਪ੍ਰੀਤ ਕੌਰ, ਗਗਨਦੀਪ ਕੌਰ ਤੇ ਕੁਲਜੀਤ ਸਿੰਘ ਦੀ ਵੀ ਇਸ ਮਾਡਲ ਨੂੰ ਤਿਆਰ ਕਰਾਉਣ ਵਿਚ ਸਹਿਯੋਗ ਲਈ ਪ੍ਰਸ਼ੰਸਾ ਕੀਤੀ | ਸਵੇਰ ਦੀ ਸਭਾ 'ਚ ਸਕੂਲ ਮੁਖੀ ਤੇ ਸਟਾਫ਼ ਵਲੋਂ ਵਿਦਿਆਰਥਣ ਨੂੰ ਟਰਾਫ਼ੀ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਰਾਜ ਪੱਧਰੀ ਮੁਕਾਬਲੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ | ਪਿ੍ੰਸੀਪਲ ਬਲਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ (ਲੜਕੀਆਂ) ਸਕੂਲ ਮਲੋਟ ਵਲੋਂ ਸਕੂਲ ਇੰਚਾਰਜ ਤੇ ਸਮੂਹ ਸਟਾਫ਼ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ |
ਪਿਛਲੀ ਖ਼ਬਰ ਪੰਜਾਬ ਸਟੇਟ ਅਥਲੈਟਿਕ ਮੀਟ 'ਚ ਨਿਊ ਗੰਗਸਰ ਸਪੋਰਟਸ ਕਲੱਬ ਦੇ ਅਥਲੀਟਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।