29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਅਜੀਤ ਡੈਸਕ 19-11-2025
ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਦੇ ਸਬੰਧ ਵਿਚ ਨੈਸਨਲ ਹਾਈਵੇ-54 ਨੇੜੇ ਪੈਟਰੋਲ ਪੰਪ ਕੋਟਕਪੂਰਾ ਪਾਸ ਖ਼ਾਲੀ ਪਈ ਜਗ੍ਹਾ ਵਿਚ ਇਕ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਪਹਿਨੀ ਲੋਅਰ ਦੀ ਸੱਜੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫਾਫੀ ਕੱਢ ਕੇ ਹੇਠਾਂ ਸੁੱਟ ਦਿੱਤੀ | ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ | ਉਪਰੰਤ ਉਸ ਦੁਆਰਾ ਹੇਠਾਂ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਦੀ ਤਲਾਸ਼ੀ ਕੀਤੀ ਤਾਂ ਉਸ ਵਿਚੋਂ 7 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਸਿਲ ਨੇ ਸਤਪਾਲ ਸਿੰਘ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਫ਼ੇਬਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਫ਼ਰੀਦਕੋਟ ਦੀ ਪ੍ਰੋ. (ਡਾ.) ਕਮਲਜੀਤ ਕੌਰ ਨੇ 13 ਡਿਗਰੀਆਂ ਪ੍ਰਾਪਤ ਕਰਕੇ ਬਣਾਇਆ ਰਿਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।