29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਫ਼ੇਬਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਲਗਾਇਆ

ਅਜੀਤ ਡੈਸਕ 19-11-2025
ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਫ਼ੇਬਲ ਪਬਲਿਕ ਸਕੂਲ ਕੋਟਕਪੂਰਾ ਵਲੋਂ ਵਿਦਿਆਰਥੀਆਂ ਲਈ ਇਕ ਵਿੱਦਿਅਕ ਫ਼ੇਰਾ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆ ਨੇ ਕਪੂਰਥਲਾ 'ਚ ਸਾਇੰਸ ਸਿਟੀ ਵੇਖਿਆ | ਇਸ ਫ਼ੇਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਗਿਆਨ ਨਾਲ ਸਬੰਧਿਤ ਚੀਜ਼ਾਂ ਤੋਂ ਜਾਣੂ ਕਰਵਾਉਣਾ ਅਤੇ ਵਿਗਿਆਨ ਪ੍ਰਤੀ ਉਤਸ਼ਾਹ ਪੈਦਾ ਕਰਨਾ ਸੀ | ਵਿਦਿਆਰਥੀਆਂ ਨੇ ਸਾਇੰਸ ਸਿਟੀ ਵਿਚ ਵੱਖ-ਵੱਖ ਗੈਲਰੀਆਂ ਨੂੰ ਦੇਖਿਆ ਜਿਵੇਂ ਕਿ ਤਾਰਾਮੰਡਲ (ਪਲੇਨਟੇਰੀਅਮ), ਡਾਇਨਾਸੋਰ ਪਾਰਕ, 3 ਡੀ ਸ਼ੋਅ, ਰੋਬੋਟਿਕਸ ਗੈਲਰੀ ਅਤੇ ਹੋਰ ਵਿਗਿਆਨਕ ਪ੍ਰਦਰਸ਼ਨੀਆਂ ਦਾ ਬੜੇ ਚਾਅ ਨਾਲ ਆਨੰਦ ਮਾਣਿਆ | ਸਕੂਲ ਦੇ ਪਿ੍ੰਸੀਪਲ ਸ਼ਵਿੰਦਰ ਸੇਠੀ ਨੇ ਦੱਸਿਆ ਕਿ ਇਹ ਫ਼ੇਰਾ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗਾ, ਕਿਉਂਕਿ ਇਸ ਨਾਲ ਉਨ੍ਹਾਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਪ੍ਰਯੋਗਿਕ ਸਿੱਖਿਆ ਪ੍ਰਾਪਤ ਹੋਈ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਲੀਵਾਲ ਨੇ ਵੀ ਵਿਦਿਆਰਥੀਆਂ ਦੇ ਉਤਸ਼ਾਹ ਦੀ ਪ੍ਰਸੰਸਾ ਕੀਤੀ ਅਤੇ ਇਸ ਤਰ੍ਹਾਂ ਦੇ ਫ਼ੇਰੇ ਅੱਗੇ ਵੀ ਕਰਵਾਉਣ ਦਾ ਭਰੋਸਾ ਦਿੱਤਾ | ਇਸ ਦੌਰਾਨ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ |
ਪਿਛਲੀ ਖ਼ਬਰ ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫ਼ੂਕੀਆਂ ਅਗਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।