29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫ਼ੂਕੀਆਂ

ਅਜੀਤ ਡੈਸਕ 19-11-2025
ਕੋਟਕਪੂਰਾ, 18 ਨਵੰਬਰ (ਮੇਘਰਾਜ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਅੱਜ ਬਿਜਲੀ ਵਿਭਾਗ ਦੇ ਮੁੱਖ ਦਫਤਰ ਮੁਕਤਸਰ ਰੋਡ ਕੋਟਕਪੂਰਾ ਵਿਖੇ ਮੁਲਾਜ਼ਮਾਂ ਵਲੋਂ ਪੁਰਾਣੀ ਪੈਨਸ਼ਨ ਦੇ ਅਧੂਰੇ ਨੋੋਟੀਫਿਕੇਸ਼ਨ ਦੀਆਂ ਕਾਪੀਆਂ ਇੰਦਰਜੀਤ ਸਿੰਘ ਦੀ ਅਗਵਾਈ 'ਚ ਫ਼ੂਕੀਆਂ ਗਈਆਂ | ਬੁਲਾਰਿਆਂ ਨੇ ਦੱਸਿਆ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਜਲਦੀ ਪੁਰਾਣੀ ਪੈਨਸ਼ਨ ਬਹਾਲੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸਓਪੀ ਜਾਰੀ ਨਹੀਂ ਕੀਤੀ ਗਈ ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ ਅਤੇ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ | ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾ ਰਹੀ ਹੈ, ਉਸ ਵਿਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐਨ.ਪੀ.ਐਸ ਦੇ ਖਾਤੇ ਬੰਦ ਕਰੇ ਤੇ ਜੀ.ਪੀ.ਐਫ ਦੇ ਖਾਤੇ ਤੁਰੰਤ ਖੋਲੇ | ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ 25 ਨਵੰਬਰ ਨੂੰ ਦਿੱਲੀ ਵਿਖੇ ਹੋ ਰਹੀ ਇਤਿਹਾਸਕ ਮਹਾਂ ਰੈਲੀ 'ਚ ਸ਼ਮੂਲੀਅਤ ਕਰਨ ਤੇ ਇਸ ਰੈਲੀ ਨੂੰ ਸਫਲ ਕਰਨ | ਇਸ ਮੌਕੇ ਸਾਥੀ ਸੁਖਵਿੰਦਰ ਸੇਠੀ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਹਰਜੀਤ ਸਿੰਘ, ਨਾਇਬ ਸਿੰਘ, ਜਸਿਵੰਦਰ ਸਿੰਘ, ਗੁਰਮੀਤ ਸਿੰਘ, ਸੁਖਜਿੰਦਰ ਸਿੰਘ, ਜਗਜੀਤ ਸਿੰਘ, ਆਤਮਾ ਸਿੰਘ ਅਤੇ ਜਸਪਾਲ ਸਿੰਘ ਸਮੇਤ ਹੋਰ ਵੀ ਮੁਲਾਜ਼ਮ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਬਹੁਤਕਨੀਕੀ ਕਾਲਜ 'ਚ ਅਲੂਮਨੀ ਸੈਸ਼ਨ ਦਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਫ਼ੇਬਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।