29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਰਕਾਰੀ ਬਹੁਤਕਨੀਕੀ ਕਾਲਜ 'ਚ ਅਲੂਮਨੀ ਸੈਸ਼ਨ ਦਾ ਸੈਮੀਨਾਰ ਕਰਵਾਇਆ

ਅਜੀਤ ਡੈਸਕ 19-11-2025
ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਐਲੂਮਨੀ ਸੈਸ਼ਨ ਸੈਮੀਨਾਰ ਕਰਵਾਇਆ ਗਿਆ ਹੈ | ਇਹ ਸੈਮੀਨਾਰ ਇਸੇ ਕਾਲਜ ਦੇ ਸਾਬਕਾ ਵਿਦਿਆਰਥੀ ਗੁਰਲਾਭ ਸਿੰਘ, ਜੋ ਇਸ ਸਮੇਂ ਐਚ. ਡੀ. ਐਫ. ਸੀ. ਬੈਂਕ ਵਿਚ ਬਤੌਰ ਅਸਿਸਟੈਂਟ ਮੈਨੇਜਰ ਤਾਇਨਾਤ ਹਨ, ਵਲੋਂ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਇਸ ਸੰਸਥਾ ਦੇ ਸੀ.ਐਸ.ਈ. ਅਤੇ ਈ.ਸੀ.ਈ. ਦੇ ਸਮੂਹ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਇਸ ਸੈਮੀਨਾਰ ਦੌਰਾਨ ਉਨ੍ਹਾਂ ਵਲੋਂ ਡਿਪਲੋਮਾ ਪੂਰਾ ਕਰਨ ਉਪਰੰਤ ਆਪਣੇ ਨਿੱਜੀ ਅਨੁਭਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਈਆਂ ਔਕੜਾਂ ਬਾਰੇ ਵੀ ਦੱਸਿਆ ਗਿਆ | ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਜ ਕੱਲ੍ਹ ਦੇ ਦੌਰ ਵਿਚ ਚੱਲ ਰਹੀਆਂ ਨਵੀਆਂ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ | ਸੈਮੀਨਾਰ ਉਪਰੰਤ ਵਿਦਿਆਰਥੀਆਂ ਵਲੋਂ ਭਵਿੱਖ ਵਿਚ ਪੜ੍ਹਾਈ ਅਤੇ ਨੌਕਰੀ ਸਬੰਧੀ ਆਉਂਦੀਆਂ ਦਿੱਕਤਾਂ ਬਾਰੇ ਪ੍ਰਸ਼ਨ ਪੁੱਛੇ ਗਏ ਅਤੇ ਉਨ੍ਹਾਂ ਵਿਦਿਆਰਥੀਆਂ ਦੇ ਹਰ ਪ੍ਰਸ਼ਨ ਦਾ ਜਵਾਬ ਦਿੰਦਿਆਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ | ਕਾਲਜ ਪਿ੍ੰਸੀਪਲ ਇੰਜੀ: ਸੁਰੇਸ਼ ਕੁਮਾਰ ਵਲੋਂ ਸਾਬਕਾ ਵਿਦਿਆਰਥੀ ਦਾ ਧੰਨਵਾਦ ਕਰਦਿਆਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਸਾਬਕਾ ਵਿਦਿਆਰਥੀ 'ਤੇ ਮਾਣ ਮਹਿਸੂਸ ਕੀਤਾ | ਇਸ ਮੌਕੇ ਪੁਨੀਤ ਮਿੱਤਲ, ਸੁਖਬੀਰ ਕੌਰ, ਨਵਜੋਤ ਕੌਰ, ਸੰਦੀਪ ਸਿੰਘ, ਰਮਨਜੀਤ ਸਿੰਘ, ਨਿਰਮਲ ਸਿੰਘ, ਗੁਰਲਾਲ ਸਿੰਘ, ਵੀਰਪਾਲ ਕੌਰ, ਰਾਕੇਸ਼ ਕੁਮਾਰ, ਸੁਨੀਲ ਕੁਮਾਰ, ਰਾਜ ਕੁਮਾਰ, ਸ਼ਿਵਜੀਤ ਸੁੰਦਰ, ਅਸ਼ੋਕ ਕੁਮਾਰ, ਬਲਕਰਨ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ 'ਨਵੇਂ' ਪੰਗੇ ਦਾ 'ਘਰ' ਬਣੀ 50 ਹਜ਼ਾਰ ਗੱਟੇ ਝੋਨੇ ਦੀ ਖਰੀਦ ਨੂੰ 'ਨਵੀਂ' ਮਨਜੂਰੀ ਅਗਲੀ ਖ਼ਬਰ ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫ਼ੂਕੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।