29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਡੀ.ਪੀ.ਆਰ.ਓ. ਅਮਰੀਕ ਸਿੰਘ ਨੂੰ ਸਦਮਾ, ਪਿਤਾ ਦਾ ਦੇਹਾਂਤ

ਅਜੀਤ ਡੈਸਕ 19-11-2025
ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਰੀਦਕੋਟ ਅਮਰੀਕ ਸਿੰਘ ਅਤੇ ਹਰਚਰਨ ਸਿੰਘ ਨੂੰ ਉਸ ਵਕਤ ਵੱਡਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਰਣਜੀਤ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਨੂਰਪੁਰ ਸੇਠਾਂ ਵਿਖੇ ਕੀਤਾ ਗਿਆ | ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਹਸਤੀਆਂ, ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ, ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਪੱਧਰ 'ਤੇ ਪਿੰਡ ਵਾਸੀ ਹਾਜ਼ਰ ਸਨ | ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਨੇ ਰਣਜੀਤ ਸਿੰਘ ਦੇ ਅਚਾਨਕ ਦੇਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਅਮਰੀਕ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜਤਾਈ ਹੈ |



ਪਿਛਲੀ ਖ਼ਬਰ ਔਰਤ ਦੇ ਕੰਨਾਂ 'ਚੋਂ ਵਾਲੀਆਂ ਖੋਹ ਕੇ ਭੱਜਣ ਵਾਲਾ ਕਾਬੂ ਅਗਲੀ ਖ਼ਬਰ 'ਨਵੇਂ' ਪੰਗੇ ਦਾ 'ਘਰ' ਬਣੀ 50 ਹਜ਼ਾਰ ਗੱਟੇ ਝੋਨੇ ਦੀ ਖਰੀਦ ਨੂੰ 'ਨਵੀਂ' ਮਨਜੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।