19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਨਾਜਾਇਜ਼ ਪਾਕਿਸਤਾਨੀ ਅਸਲੇ੍ਹ ਸਮੇਤ ਇਕ ਕਾਬੂ

ਅਜੀਤ ਡੈਸਕ 20-11-2025
ਫ਼ਰੀਦਕੋਟ, 19 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਝਾੜੀਵਾਲਾ ਤੋਂ ਇਕ ਵਿਅਕਤੀ ਨੂੰ ਪਾਕਿਸਤਾਨ ਦੀਆਂ ਦੋ ਪਿਸਟਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਗਸ਼ਤ ਕਰ ਰਹੇ ਸਨ ਤਾਂ ਉਹ ਪਿੰਡ ਸਾਧਾਂਵਾਲਾ ਤੋਂ ਪਿੰਡ ਝਾੜੀਵਾਲਾ ਨੂੰ ਜਾ ਰਹੇ ਸਨ ਤਾਂ ਮੁਖਬਰ ਵਲੋਂ ਸੂਚਨਾ ਦਿੱਤੀ ਗਈ ਕਿ ਕਥਿਤ ਦੋਸ਼ੀ ਥੋਮਸ ਰੋਹਿਤ ਪੁੱਤਰ ਗੁਲਸ਼ਨ ਮਸੀਹ ਵਾਸੀ ਗੁਰਦਾਸਪੁਰ ਜੋ ਕਿ ਪਾਕਿਸਤਾਨੀ ਤੋਂ ਆਏ ਨਾਜਾਇਜ਼ ਅਸਲੇ ਸਮੇਤ ਪਿੰਡ ਝਾੜੀਵਾਲਾ ਤੋਂ ਗੋਲੇਵਾਲਾ ਵਿਚਕਾਰ ਘੁੰਮ ਰਿਹਾ ਹੈ | ਉਨ੍ਹਾਂ ਕਿਹਾ ਕਿ ਇਤਲਾਹ ਠੋਸ ਹੋਣ 'ਤੇ ਉਕਤ ਜਗ੍ਹਾ 'ਤੇ ਰੇਡ ਕਰਕੇ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਤੇ ਉਸ ਪਾਸੋਂ ਦੋ ਪਿਸਟਲ ਗਲੌਕ 9 ਐਮ.ਐਮ.ਸਮੇਤ ਮੈਗਜੀਨ ਬਰਾਮਦ ਕੀਤੇ ਗਏ | ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਕਥਿਤ ਦੋਸ਼ੀ ਦੇ ਪਾਕਿਸਤਾਨ ਨਾਲ ਸੰਬੰਧਾਂ ਬਾਰੇ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਦਿਨ ਦਿਹਾੜੇ ਲੁਟੇਰਿਆਂ ਨੇ ਰਾਹਗੀਰ ਨੂੰ ਬਣਾਇਆ ਨਿਸ਼ਾਨਾ, 32 ਹਜ਼ਾਰ ਲੁੱਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।