19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਕੇਂਦਰੀ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 20-11-2025
ਫ਼ਰੀਦਕੋਟ, 19 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਰਡਨ ਕੇਂਦਰੀ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਨਜ਼ਰਬੰਦ ਇਕ ਹਵਾਲਾਤੀ ਪਾਸੋਂ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਕਰਮਜੀਤ ਸਿੰਘ ਭੁੱਲਰ, ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਗਾਰਦ ਵਲੋਂ ਕੀਤੀ ਗਈ ਬੈਰਕਾਂ ਦੀ ਤਲਾਸ਼ੀ ਦੌਰਾਨ ਹਵਾਲਾਤੀ ਰੋਹਿਤ ਕੁਮਾਰ ਪੁੱਤਰ ਫਕੀਰ ਚੰਦ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਹਵਾਲਾਤੀ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਐੱਸ.ਡੀ.ਐਮ. ਨੂੰ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਨਾਜਾਇਜ਼ ਪਾਕਿਸਤਾਨੀ ਅਸਲੇ੍ਹ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।