19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਹਾਇਕ ਸਿਵਲ ਸਰਜਨ ਵਲੋਂ ਸੀ.ਐੱਚ.ਸੀ. ਆਲਮਵਾਲਾ ਦੇ ਸਟਾਫ਼ ਨਾਲ ਮੀਟਿੰਗ

ਅਜੀਤ ਡੈਸਕ 20-11-2025
ਮਲੋਟ, 19 ਨਵੰਬਰ (ਪਾਟਿਲ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੀ.ਐੱਚ.ਸੀ. ਆਲਮਵਾਲਾ ਦਾ ਮੁਆਇਨਾ ਕਰਕੇ ਚੱਲ ਰਹੀਆਂ ਸਿਹਤ ਸਹੂਲਤਾਂ ਤੇ ਸਕੀਮਾਂ ਦਾ ਜਾਇਜ਼ਾ ਲਿਆ ਗਿਆ | ਜਾਣਕਾਰੀ ਦਿੰਦੇ ਹੋਏ ਸਹਾਇਕ ਸਿਵਲ ਸਰਜਨ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਘਰ-ਘਰ ਹਰ ਪਰਿਵਾਰ ਨੂੰ ਵਧੀਆ ਸਿਹਤ ਸਹੂਲਤਾ ਪ੍ਰਦਾਨ ਕਰਨ ਦੇ ਮੰਤਵ ਨਾਲ ਵੱਖ-ਵੱਖ ਸਿਹਤ ਸਕੀਮਾਂ ਚਲਾਈਆਂ ਜਾ ਰਹੀਆਂ ਹਨ | ਡਾ. ਸਿੰਪਲ ਕੁਮਾਰ ਐੱਸ.ਐੱਮ.ਓ. ਆਲਮਵਾਲਾ ਦੁਆਰਾ ਇਸ ਮੌਕੇ ਸਹਾਇਕ ਸਿਵਲ ਸਰਜਨ ਨੂੰ ਸੀ.ਐੱਚ.ਸੀ. ਆਲਮਵਾਲਾ ਦੇ ਲੇਬਰ ਰੂਮ, ਵਾਰਡਾਂ, ਓ.ਪੀ.ਡੀ., ਲੈਬ ਆਦਿ ਦਾ ਨਿਰੀਖਣ ਕਰਵਾਇਆ ਗਿਆ | ਇਸ ਤੋਂ ਇਲਾਵਾ ਸਮੂਹ ਸਟਾਫ਼ ਨਾਲ ਮੀਟਿੰਗ ਵੀ ਕੀਤੀ ਗਈ | ਡਾ. ਸਰਬਜੀਤ ਸਿੰਘ ਨੇ ਸਮੂਹ ਸਟਾਫ਼ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਹਦਾਇਤ ਕੀਤੀ ਤੇ ਗਰਭਵਤੀ ਔਰਤਾਂ ਦੀ ਦੇਖਭਾਲ, ਸੁਰੱਖਿਅਤ ਜਣੇਪਾ ਤੇ ਬੱਚਿਆਂ ਦੇ ਟੀਕਾਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ | ਡੇਂਗੂ ਤੇ ਚਿਕਨਗੁਨੀਆ ਬਿਮਾਰੀ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਡੇਂਗੂ ਮਾਦਾ ਏਡੀਜ਼ ਅਜਿਪਤੀ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ, ਜੋ ਕਿ ਸਾਫ਼ ਖੜੇ੍ਹ ਹੋਏ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ | ਡਾ. ਕੁਲਤਾਰ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਚਮੜੀ 'ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆਂ ਤੇ ਨੱਕ 'ਚ ਖ਼ੂਨ ਦਾ ਵਗਣਾ ਆਦਿ ਲੱਛਣ ਦਿਸਣ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਚ ਮਾਹਿਰ ਡਾਕਟਰ ਦੀ ਸਲਾਹ ਲਈ ਜਾਵੇ | ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੇ ਟੈੱਸਟ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਬਲਾਕ ਐਜੂਕੇਟਰ ਹਰਮਿੰਦਰ ਕੌਰ, ਪਰਮਪਾਲ ਸਿੰਘ, ਮਨਦੀਪ ਸਿੰਘ ਫਾਰਮੇਸੀ ਅਫ਼ਸਰ, ਰੋਹਿਤ ਕੁਮਾਰ ਬੀ.ਐੱਸ.ਏ., ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਰਾਜਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਕੂਲੀ ਬੱਚਿਆਂ ਨੂੰ ਕਿਲ੍ਹਾ ਮੁਬਾਰਕ ਵਿਖੇ ਬਾਬਾ ਸ਼ੇਖ ਫ਼ਰੀਦ ਜੀ ਦੇ ਅਸਥਾਨ ਦੇ ਦਰਸ਼ਨ ਕਰਵਾਏ ਅਗਲੀ ਖ਼ਬਰ ਐੱਸ.ਡੀ.ਐਮ. ਨੂੰ ਸੌਂਪਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।