19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ

ਅਜੀਤ ਡੈਸਕ 20-11-2025
ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ | ਖੇਡ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਡੀ.ਐਸ.ਪੀ. ਤਰਲੋਚਨ ਸਿੰਘ ਨੇ ਕੀਤਾ | ਉਨ੍ਹਾਂ ਨਾਲ ਹੈਡ ਕਾਂਸਟੇਬਲ ਅਮਰਦੀਪ ਸਿੰਘ, ਜਤਿੰਦਰ ਸਿੰਘ ਤੇ ਚੰਦ ਸਿੰਘ ਨੇ ਵੀ ਬੱਚਿਆਂ ਦਾ ਹੌਂਸਲਾ ਵਧਾਇਆ | ਸਾਲਾਨਾ ਅਥਲੈਟਿਕਸ ਮੀਟ ਵਿਚ ਮਹਾਰਾਜਾ ਰਣਜੀਤ ਸਿੰਘ, ਅਬਦੁਲ ਕਲਾਮ, ਭਾਈ ਘਨੱ੍ਹਈਆ ਜੀ, ਭਗਤ ਪੂਰਨ ਸਿੰਘ ਤੇ ਮਦਰ ਟਰੇਸਾ ਹਾਊਸ ਦੇ ਵਿਦਿਆਰਥੀਆਂ ਨੇ ਮਾਰਚ ਪਾਸਟ ਕਰਦਿਆਂ ਅਨੁਸ਼ਾਸਨ ਅਤੇ ਏਕਤਾ ਦੀ ਅਦੁੱਤੀ ਮਿਸਾਲ ਕਾਇਮ ਕੀਤੀ | ਪਿ੍ੰਸੀਪਲ ਡਾ. ਵੀਰਪਾਲ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਮੁੱਖ ਮਹਿਮਾਨ ਨੇ ਬੱਚਿਆਂ ਸਟਾਫ਼ ਤੇ ਪ੍ਰਬੰਧਕੀ ਕਮੇਟੀ ਨੂੰ ਸਾਲਾਨਾ ਅਥਲੈਟਿਕਸ ਮੀਟ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਖੇਡਾਂ 'ਚ ਹਿੱਸਾ ਲੈਣ ਤਾਂ ਜੋ ਉਨ੍ਹਾਂ ਦਾ ਸਰੀਰ ਤੰਦਰੁਸਤ ਰਹਿ ਸਕੇ | ਸਾਲਾਨਾ ਅਥਲੈਟਿਕਸ ਮੀਟ ਡੀ.ਪੀ.ਈ. ਕੁਲਵਿੰਦਰ ਕੌਰ ਦੀ ਨਿਗਰਾਨੀ ਹੇਠ ਕਰਵਾਈ ਗਈ | ਸਰਪ੍ਰਸਤ ਅਜਮੇਰ ਸਿੰਘ ਧਾਲੀਵਾਲ, ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ, ਡਾਇਰੈਕਟਰ ਕੁਲਵਿੰਦਰ ਕੌਰ ਧਾਲੀਵਾਲ, ਪਿ੍ੰਸੀਪਲ ਡਾ. ਵੀਰਪਾਲ ਕੌਰ ਨੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਮਾਗਮ ਨੂੰ ਸਫਲ ਬਣਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ | ਸਾਲਾਨਾ ਖੇਡ ਸਮਾਗਮ 'ਚ ਅੰਤਰ-ਹਾਊਸ ਵਿਚਕਾਰ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਜਿਸ 'ਚ 50 ਮੀਟਰ ਦੌੜ (ਜ਼ੀਰੋ ਗਰੁੱਪ) ਵਿਚ ਲਕਸ਼, ਪ੍ਰਭਜੋਤ ਸਿੰਘ ਤੇ ਹਰਜੋਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਡੱਡੂ ਦੌੜ ਵਿਚ ਗੁਰਲੀਨ ਕੌਰ, ਇਸ਼ਾਨ ਤੇ ਭਾਰਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸੁਰਜੀਤ ਕੌਰ ਪਿ੍ੰਸੀਪਲ ਕਾਨਵੈਂਟ ਸਕੂਲ ਭਾਣਾ, ਕੁਆਰਡੀਨੇਟਰ ਮਧੂ ਗੇਰਾ, ਵਾਈਸ ਪਿ੍ੰਸੀਪਲ ਵਿਜੈ ਕੁਮਾਰ ਤੇ ਕਰਮਜੀਤ ਕੌਰ ਵਿਸੇਸ਼ ਤੌਰ 'ਤੇ ਹਾਜ਼ਰ ਸਨ | ਸਮਾਗਮ ਦਾ ਮੰਚ ਸੰਚਾਲਨ ਵੀਰਪਾਲ ਕੌਰ, ਰਿੰਪਲ ਰਾਣੀ ਅਤੇ ਕੋਮਲਪ੍ਰੀਤ ਕੌਰ (10ਵੀਂ ਜਮਾਤ) ਤੇ ਗੁਰਜੀਤ ਕੌਰ (+1 ਸਾਇੰਸ) ਦੀਆਂ ਵਿਦਿਆਰਥਣਾਂ ਨੇ ਕੀਤਾ |
ਪਿਛਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸੰਗੀਤਕ ਸਮਾਗਮ 'ਸੁਰੀਲੇ ਫ਼ਨਕਾਰ' ਕਰਵਾਇਆ ਅਗਲੀ ਖ਼ਬਰ ਸਕੂਲੀ ਬੱਚਿਆਂ ਨੂੰ ਕਿਲ੍ਹਾ ਮੁਬਾਰਕ ਵਿਖੇ ਬਾਬਾ ਸ਼ੇਖ ਫ਼ਰੀਦ ਜੀ ਦੇ ਅਸਥਾਨ ਦੇ ਦਰਸ਼ਨ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।